
ਮਾਨਸਾ, 01 ਸਤੰਬਰ : (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਸੁਵਿਧਾ ਲਈ ਪੰਜਾਬ ਸਰਕਾਰ ਦੀ ਪਾਲਿਸੀ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਸਮੇਤ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ 15 ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਲ ਵਿਭਾਗ ਦੇ ਕੰਮ ਨੂੰ ਹੋਰ ਵਧੇਰੇ ਸੁਖਾਵੇਂ ਅਤੇ ਸਮਾਂਬੱਧ ਮਾਹੌਲ ਵਿਚ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ (ਜ), ਸਬ ਡਵੀਜ਼ਨ ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਦੇ ਐਸ.ਡੀ.ਐਮਜ਼, ਸਹਾਇਕ ਕਮਿਸ਼ਨਰ (ਜ), ਜ਼ਿਲ੍ਹਾ ਮਾਲ ਅਫ਼ਸਰ, 2 ਤਹਿਸੀਲਦਾਰਾਂ ਅਤੇ 7 ਨਾਇਬ ਤਹਿਸੀਲਦਾਰਾਂ ਨੂੰ ਨਵੀਆਂ ਗੱਡੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਤਾਂ ਜੋ ਫੀਲਡ ਦੇ ਕੰਮਾਂ ਲਈ ਪਹੁੰਚਣ ਵਿਚ ਕੋਈ ਦਿੱਕਤ ਪੇਸ਼ ਨਾ ਆਵੇ।
ਮਾਲ ਵਿਭਾਗ ਦੇ ਅਧਿਕਾਰੀਆਂ ਵੱਲੋਂ ਗੱਡੀਆਂ ਦੀਆਂ ਚਾਬੀਆਂ ਮਿਲਣ ਉਪਰੰਤ ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ।
