*ਡਿਪਟੀ ਕਮਿਸ਼ਨਰ ਨੇ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੀ ਤਿਆਰੀਆ ਦਾ ਲਿਆ ਜਾਇਜ਼ਾ

0
11

ਮਾਨਸਾ, 22 ਅਪ੍ਰੈਲ:-  (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ)  : ਮਾਨਸਾ ਵਿਖੇ 23 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਨੂੰ ਸਮਰਪਿਤ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀ ਤਿਆਰੀਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਜਸਪ੍ਰੀਤ ਸਿੰਘ ਨੇ ਸਮਾਗਮ ਵਾਲੇ ਸਥਾਨ ਮਹਿਕ ਰਿਜ਼ੋਰਟ ਦਾ ਦੌਰਾ ਕੀਤਾ।
ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਦੇ ਅਧਿਕਾਰੀਆ ਨੂੰ ਸਟੇਜ਼ ਅਤੇ ਪੰਡਾਲ ਦੇ ਅੰਦਰ ਬੈਠਣ ਦੀ ਵਿਵਸਥਾ ਦੇ ਪ੍ਰਬੰਧਾਂ ਨੂੰ ਚੰਗੇ ਤਰੀਕੇ ਨਾਲ ਕਰਵਾਉਣ ਲਈ ਆਦੇਸ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਰਿਜੋਰਟ ਦੇ ਬਾਹਰ ਗੱਡੀਆ ਦੀ ਹੋਣ ਵਾਲੀ ਪਾਰਕਿੰਗ ਲਈ ਟੈ੍ਰਫਿਕ ਪੁਲਿਸ ਨਾਲ ਤਾਲਮੇਲ ਕਰਨ ਲਈ ਸਿਹਤ ਵਿਭਾਗ ਦੇ ਕਰਮਚਾਰੀਆ ਦੀ ਡਿਊਟੀ ਲਗਾਉਣੀ ਯਕੀਨੀ ਬਣਾਈ ਜਾਵੇ।
ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ 23 ਅਪ੍ਰੈਲ ਨੂੰ ਮਾਨਸਾ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਮੁੱਖ ਮਹਿਮਾਨ ਵੱਜੋ ਸਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਵਿਧਾਇਕ ਬੁਢਲਾਡਾ ਸ੍ਰੀ ਬੁੱਧ ਰਾਮ ਵੀ ਸਮਾਗਮ ’ਚ ਉਚੇਚੇ ਤੌਰ ’ਤੇ ਪਹੁੰਚ ਰਹੇ ਹਨ।
ਇਸ ਮੌਕੇ ਐਸ.ਡੀ.ਐਮ. ਮਨੀਸ਼ਾ ਰਾਣਾ ਵਾਧੂ ਚਾਰਜ਼ ਮਾਨਸਾ, ਕਾਰਜ਼ਕਾਰੀ ਸਿਵਲ ਸਰਜਨ ਡਾ. ਰਣਜੀਤ ਰਾਏ, ਜ਼ਿਲ੍ਹਾ ਐਪੀਡੈਮੋਜਿਸਟ ਡਾ ਅਰਸ਼ਦੀਪ ਸਿੰਘ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

NO COMMENTS