
ਮਾਨਸਾ, 30 ਮਈ : (ਸਾਰਾ ਯਹਾਂ/ ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਮਾਂਬੱਧ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਅਤੇ ਸਰਕਾਰੀ ਦਫ਼ਤਰਾਂ ਵਿੱਚ ਸਮੇਂ ਸਿਰ ਹਾਜ਼ਰੀ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਟੀ.ਬੈਨਿਥ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਹਦਾਇਤ ਕੀਤੀ ਕਿ ਸਰਕਾਰੀ ਦਫ਼ਤਰਾਂ ਵਿਚ ਡਿਊਟੀ ਪ੍ਰਤੀ ਲਾਪ੍ਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗੀ ਕਰਮਚਾਰੀਆਂ ਨੂੰ ਇਮਾਨਦਾਰੀ ਨਾਲ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਉਹ ਡਿਊਟੀ ਪ੍ਰਤੀ ਸਮੇਂ ਦੇ ਪਾਬੰਦ ਰਹਿਣ, ਤਾਂ ਜੋ ਆਮ ਲੋਕ ਬਿਨ੍ਹਾਂ ਕਿਸੇ ਖੱਜਲ-ਖ਼ੁਆਰੀ ਦੇ ਸਰਕਾਰੀ ਵਿਭਾਗਾਂ ਵਿੱਚ ਆਪਣੇ ਕੰਮ ਕਰਵਾ ਸਕਣ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਮੂਹ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਜਾਰੀ ਰਹੇਗੀ। ਉਨ੍ਹਾਂ ਮਾਲ ਵਿਭਾਗ ਦੇ ਰਿਕਾਰਡ ਰੂਮ ਦਾ ਜਾਇਜ਼ਾ ਲਿਆ ਅਤੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਸਮੁੱਚੇ ਰਿਕਾਰਡ ਦੀ ਮੁਕੰਮਲ ਸਾਂਭ-ਸੰਭਾਲ ਰੱਖਣ ਦੇ ਆਦੇਸ਼ ਦਿੱਤੇ।
ਤਸਵੀਰਾਂ :- 1, 2 ਅਤੇ 3
ਡਿਪਟੀ ਕਮਿਸ਼ਨਰ ਸ਼੍ਰੀ ਟੀ.ਬੈਨਿਥ ਵੱਖ-ਵੱਖ ਦਫ਼ਤਰਾਂ ਦੀ ਚੈਕਿੰਗ ਕਰਦੇ ਹੋਏ।
