ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮਹੀਨਾਵਾਰ ਮੀਟਿੰਗ

0
15

ਮਾਨਸਾ, 17 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਮਾਲ ਵਿਭਾਗ ਸਮੇਤ ਹੋਰ ਵਿਭਾਗਾਂ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਸਮੀਖਿਆ ਮੀਟਿੰਗ ਦੌਰਾਨ ਸਮੁੱਚੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਬੱਚਤ ਭਵਨ ਵਿਖੇ ਮੀਟਿੰਗ ਦੌਰਾਨ ਉਨ੍ਹਾਂ ਉਪ ਮੰਡਲ ਮੈਜਿਸਟੇ੍ਰਟ ਅਤੇ ਤਹਿਸੀਲਦਾਰਾਂ ਕੋਲੋਂ ਬਕਾਇਆ ਕੋਰਟ ਕੇਸਾਂ ਨੂੰ ਨਿਪਟਾਉਣ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਸਰਕਾਰ ਵੱਨੋਂ ਨਿਰਧਾਰਿਤ  ਟੀਚਿਆਂ ਮੁਤਾਬਿਕ ਕਾਰਵਾਈ ਅਮਲ ਵਿੱਚ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇੱਕ ਮਹੀਨੇ ਤੋਂ ਜ਼ਿਆਦਾ ਸਮੇਂ ਤੱਕ ਕੋਈ ਵੀ ਕੋਰਟ ਕੇਸ ਬਕਾਇਆ ਨਾ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਈ-ਕੋਰਟ ਮੈਨੇਜਮੈਂਟ ਸਿਸਟਮ ਨੂੰ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਟੈਂਪ ਡਿਊਟੀ ਸਬੰਧੀ ਜਾਇਜ਼ਾ ਲਿਆ ਅਤੇ ਨਾਲ ਹੀ ਕਿਹਾ ਕਿ ਜਮਾਬੰਦੀਆਂ, ਗਿਰਦਾਵਰੀ ਤੇ ਰੋਜਨਾਮਚਾ ਦਾ ਪੂਰਾ ਰਿਕਾਰਡ ਅਪਡੇਟ ਕਰਕੇ ਰੱਖਿਆ ਜਾਵੇ। ਉਨ੍ਹਾਂ ਹਦਾਇਤ ਕੀਤੀ ਜ਼ਿਲ੍ਹੇ ਦੇ ਜ਼ਮੀਨੀ ਰਿਕਾਰਡ ਨੂੰ ਆਨ-ਲਾਈਨ ਕਰਨ ਦਾ ਕੰਮ ਤੇਜ਼ੀ ਨਾਲ ਪੂਰਾ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮਾਰਟ ਵਿਲੇਜ਼ ਕੰਪੇਨ, ਮਗਨਰੇਗਾ, ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ, Çਲੰਕ ਸੜਕਾਂ ਦੀ ਰਿਪੇਅਰ, ਪੇਂਡੂ ਖੇਤਰਾਂ ਵਿਖੇ ਖੇਡ ਸਟੇਡੀਅਮ ਦੀ ਉਸਾਰੀ ਦੇ ਕੰਮਾਂ ਸਬੰਧੀ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮਾਂ ਨੂੰ ਸਮਾਂ ਰਹਿÇੰਦਆਂ ਹੀ ਮੁੰਕਮਲ ਕੀਤਾ ਜਾਵੇ ਅਤੇ ਰਿਪੋਰਟ ਤੁਰੰਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੰਮ ਮੁਕੰਮਲ ਹੋਣ ਉਪਰੰਤ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਭੇਜਣੇ ਵੀ ਯਕੀਨੀ ਬਣਾਏ ਜਾਣ। ਮੀਟਿੰਗ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ. ਮਾਨਸਾ ਸ਼੍ਰੀਮਤੀ ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸ਼੍ਰੀ ਸਾਗਰ ਸੇਤੀਆ, ਸਹਾਇਕ ਕਮਿਸ਼ਨਰ ਸ਼੍ਰੀਮਤੀ ਸਰਬਜੀਤ ਕੌਰ, ਜ਼ਿਲ੍ਹਾ ਮਾਲ ਅਫ਼ਸਰ ਸ਼੍ਰੀਮਤੀ ਸਰੋਜ ਰਾਣੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।  

LEAVE A REPLY

Please enter your comment!
Please enter your name here