-ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਦੇ ਫੁੱਲਾਂ ਦੇ ਹਾਰ ਪਾਏ, ਕੀਤੀ ਹੌਂਸਲਾ ਅਫ਼ਜ਼ਾਈ

0
20

ਮਾਨਸਾ, 12 ਅਪ੍ਰੈਲ (ਸਾਰਾ ਯਹਾ, ਬਲਜੀਤ ਸ਼ਰਮਾ) : ਜ਼ਿਲ੍ਹੇ ਨੂੰ ਸਾਫ਼ ਸੁੰਦਰ ਦਿੱਖ ਪ੍ਰਦਾਨ ਕਰਨ ਅਤੇ ਲੋਕਾਂ ਨੂੰ ਕੂੜੇ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਈ ਰੱਖਣ ਵਿੱਚ ਸਫਾਈ ਸੇਵਕਾਂ ਦੀ ਬਹੁਤ ਹੀ ਅਹਿਮ ਭੁਮਿਕਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਸਫਾਈ ਸੇਵਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਹਾਰ ਪਾ ਕੇ ਸਨਮਾਨਿਤ ਕਰਨ ਮੌਕੇ ਕੀਤਾ। ਸ਼੍ਰੀ ਅਖੰਡ ਪਰਮ ਧਾਮ ਸੁੰਦਰ ਕਾਂਡ ਸੰਸਥਾ ਵੱਲੋਂ ਸਮੂਹ ਸਫਾਈ ਸੇਵਕਾਂ ਨੂੰ ਹਾਰ ਪਾ ਕੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ, ਜਿਸ ਦੀ ਸ਼ੁਰੂਆਤ ਅੱਜ ਉਨ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਸਫਾਈ ਸੇਵਕਾਂ ਦੇ ਹਾਰ ਪੁਆ ਕੇ ਕੀਤੀ। ਇਸ ਮੌਕੇ ਸਫਾਈ ਸੇਵਕਾਂ ਨੂੰ ਸੈਨੇਟਾਈਜ਼ਰ ਵੀ ਦਿੱਤੇ ਗਏ।  ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਕਿਹਾ ਕਿ ਇਹ ਸਫਾਈ ਸੇਵਕ ਰੋਜ਼ਾਨਾ ਤੜਕਸਾਰ ਹੀ ਲੋਕਾਂ ਦੇ ਘਰਾਂ ਵਿੱਚੋਂ ਕੂੜਾ ਇੱਕਠਾ ਕਰ ਕੇ ਲਿਆਉਂਦੇ ਹਨ, ਤਾਂ ਜੋ ਕਿਸੇ ਦੇ ਵੀ ਘਰਾਂ ਵਿੱਚ ਬਿਮਾਰੀ ਨਾ ਪਨਪ ਸਕੇ। ਉਨ੍ਹਾਂ ਕਿਹਾ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਚੱਲਦਿਆਂ ਹੁਣ ਇਨ੍ਹਾਂ ਦੀ ਡਿਊਟੀ ਹੋਰ ਵੀ ਸਖ਼ਤ ਹੋ ਗਈ ਹੈ ਪਰ ਇਹ ਸਫਾਈ ਸੇਵਕ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਸ਼ਹਿਰ ਨੂੰ ਸਾਫ਼-ਸੁੰਦਰ ਦਿੱਖ ਪ੍ਰਦਾਨ ਕਰ ਰਹੇ ਹਨ। ਇਸ ਮੌਕੇ ਪ੍ਰਧਾਨ ਸ਼੍ਰੀ ਅਖੰਡ ਪਰਮ ਧਾਮ ਸੁੰਦਰ ਕਾਂਡ ਸੰਸਥਾ ਸ਼੍ਰੀ ਰਾਜੇਸ਼ ਠੇਕਦਾਰ, ਸ਼੍ਰੀ ਪ੍ਰਸ਼ੋਤਮ ਕੁਮਾਰ ਝੁਨੀਰ, ਸ਼੍ਰੀ ਤਰਸੇਮ ਸੇਮੀ ਅਤੇ ਕਮਿਊਨਿਟੀ ਫੈਸਿਲੀਟੇਟਰ ਨਗਰ ਕੌਂਸਲ ਮਾਨਸਾ ਸ਼੍ਰੀ ਜਸਵਿੰਦਰ ਸਿੰਘ ਮੌਜੂਦ ਸਨ।I/17988/2020

LEAVE A REPLY

Please enter your comment!
Please enter your name here