-ਡਿਪਟੀ ਕਮਿਸ਼ਨਰ ਨੇ ਸਫਾਈ ਸੇਵਕਾਂ ਨੂੰ ਕੀਤੀ ਰਾਸ਼ਨ ਕਿੱਟਾਂ ਦੀ ਵੰਡ

0
31

ਮਾਨਸਾ, 21 ਮਈ (ਸਾਰਾ ਯਹਾ/ ਬਲਜੀਤ ਸ਼ਰਮਾ ) : ਕਰਫਿਊ ਦੌਰਾਨ ਜ਼ਿਲ੍ਹੇ ਨੂੰ ਸੁੰਦਰ ਦਿੱਖ ਪ੍ਰਦਾਨ ਕਰਨ ਅਤੇ ਸ਼ਹਿਰ ਦੀ ਸਾਫ਼-ਸਫਾਈ ਕਰਨ ਵਾਲੇ ਸਫਾਈ ਸੇਵਕਾਂ ਨੂੰ ਅੱਜ ਡਿਪਟੀ ਕਮਿਸ਼ਨਰ ਮਾਨਸਾ ਨੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਆਪਣੀ ਡਿਊਟੀ ਬਹੁਤ ਹੀ ਵਧੀਆ ਢੰਗ ਨਾਲ ਨਿਭਾਈ ਜਾ ਰਹੀ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਕਾਰਨ ਲਗਾਏ ਗਏ ਕਰਫਿਊ ਦੌਰਾਨ ਇਨ੍ਹਾਂ ਸਫਾਈ ਸੇਵਕਾਂ ਵੱਲੋਂ ਸ਼ਹਿਰ, ਪਿੰਡਾਂ ਦੀਆਂ ਗਲੀਆਂ-ਨਾਲੀਆਂ ਦੀ ਪੂਰੀ ਸਾਫ਼-ਸਫਾਈ ਕੀਤੀ ਗਈ, ਜਿਸ ਨਾਲ ਜਿੱਥੇ ਜ਼ਿਲ੍ਹੇ ਨੂੰ ਸੁੰਦਰ ਦਿੱਖ ਪ੍ਰਾਪਤ ਹੋਈ ਹੈ, ਉਥੇ ਹੀ ਗੰਦਗੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਤੋਂ ਵੀ ਬਚਾਅ ਹੁੰਦਾ ਹੈ।
ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਅੱਜ ਇਨ੍ਹਾਂ ਸਫਾਈ ਸੇਵਕਾਂ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਾਪਤ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ ਹੈ।ਇਸ ਮੌਕੇ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।

NO COMMENTS