ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਗੁਰਪੁਰਬ ਅਤੇ ਵਿਸਾਖੀ ਘਰਾਂ ਵਿੱਚ ਮਨਾਉਣ ਦੀ ਕੀਤੀ ਅਪੀਲ

0
28

ਮਾਨਸਾ, 11 ਅਪ੍ਰੈਲ :  (ਸਾਰਾ ਯਹਾ, ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਹਿੰਦ ਦੀ ਚਾਦਰ ਸਾਹਿਬ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤੇ ਖਾਲਸੇ ਦਾ ਸਾਜਨਾ ਦਿਹਾੜਾ ਜੋ ਕਿ ਕ੍ਰਮਵਾਰ 12 ਅਤੇ 13 ਅਪ੍ਰੈਲ ਨੂੰ ਆ ਰਹੇ ਹਨ, ਨੂੰ ਸਾਰੇ ਲੋਕ ਆਪਣੇ ਘਰਾਂ ਵਿਚ ਹੀ ਮਨਾਉਣ, ਤਾਂ ਕਿ ਤੁਹਾਡੇ ਸਾਰਿਆਂ ਦੇ ਸਾਥ ਨਾਲ ਕੋਵਿਡ-19 ਵਿਰੁੱਧ ਲੜੀ ਜਾ ਰਹੀ ਜੰਗ ਪ੍ਰਭਾਵਿਤ ਨਾ ਹੋਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਵੀ ਇਸ ਬਾਬਤ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਪੰਜਾਬ ਸਰਕਾਰ ਨੇ ਵੀ ਕੋਵਿਡ-19 ਦੇ ਚੱਲਦਿਆਂ ਇਕੱਠ ਕਰਨ ‘ਤੇ ਰੋਕ ਲਗਾਈ ਹੋਈ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਵਾਸੀ ਇਸ ਵਾਰ ਇੰਨ੍ਹਾਂ ਵੱਡੇ ਤਿਉਹਾਰਾਂ ਨੂੰ ਆਪਣੇ-ਆਪਣੇ ਘਰਾਂ ਵਿਚ ਹੀ ਰਹਿ ਕੇ ਮਨਾਉਣ। ઠ ઠ ઠ ઠਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ, ਜੋ ਕਿ 2021 ਵਿਚ ਆਉਣਾ ਹੈ, ਨੂੰ ਵੱਡੇ ਪੱਧਰ ਉਤੇ ਮਨਾਉਣ ਲਈ ਪੰਜਾਬ ਸਰਕਾਰ ਨੇ ਜੰਗੀ ਪੱਧਰ ਉਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਸਨ ਅਤੇ ਇਸ 12 ਅਪ੍ਰੈਲ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਡਾ ਸਮਾਗਮ ਕਰਕੇ ਇੰਨਾਂ ਸਾਲ ਭਰ ਚੱਲਣ ਵਾਲੇ ਸਮਾਗਮਾਂ ਨੂੰ ਸ਼ੁਰੂ ਕਰਨ ਦੀ ਯੋਜਨਾ ਸੀ, ਪਰ ਕੋਵਿਡ-19 ਕਾਰਨ ਇਹ ਪ੍ਰੋਗਰਾਮ ਵੀ ਅੱਗੇ ਪਾ ਦਿੱਤਾ ਗਿਆ ਹੈ।
       ਡਿਪਟੀ ਕਮਿਸ਼ਨਰ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਅਜੇ ਆਪਣੇ ਕੋਲ ਇਕ ਸਾਲ ਦਾ ਸਮਾਂ ਬਾਕੀ ਹੈ, ਸੋ ਇਨਾਂ ਪ੍ਰੋਗਰਾਮਾਂ ਦੀ ਰੂਪ-ਰੇਖਾ ਮੁੜ ਉਲੀਕੀ ਜਾਵੇਗੀ। ਇਸ ਵਾਰ ਦਾ ਪ੍ਰਕਾਸ਼ ਪੁਰਬ ਆਪਾਂ ਸਾਰੇ ਆਪਣੇ ਘਰਾਂ ਵਿਚ ਸਰਬੱਤ ਦੇ ਭਲੇ ਦੀ ਅਰਦਾਸ ਕਰਦੇ ਹੋਏ ਮਨਾਈਏ।

NO COMMENTS