
ਮਾਨਸਾ, 16 ਮਈ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਜ਼ਿਲਾ ਰੱੈਡ ਕਰਾਸ ਸੁਸਾਇਟੀ ਮਾਨਸਾ ਵਲੋਂ ਸਥਾਨਕ ਬਾਲ ਭਵਨ ਵਿਖੇ ਨਵਾਂ ਵੇਰਕਾ ਬੂਥ ਸਥਾਪਿਤ ਕੀਤਾ ਗਿਆ ਹੈ, ਜਿਸਦਾ ਰਸਮੀ ਉਦਘਾਟਨ ਅੱਜ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲਾ ਰੈਡ ਕਰਾਸ ਸੁਸਾਇਟੀ ਮਾਨਸਾ ਸ਼੍ਰੀ ਜਸਪ੍ਰੀਤ ਸਿੰਘ ਵੱਲੋਂ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਵੇਰਕਾ ਬੂਥ ਲੋਕਾਂ ਦੀ ਸਹੂਲਤ ਲਈ ਸਥਾਪਿਤ ਕੀਤਾ ਗਿਆ ਹੈ, ਤਾਂ ਜੋ ਉਨਾਂ ਨੂੰ ਵੇਰਕਾ ਦੇ ਉਤਪਾਦ ਜਿਵੇਂ ਕਿ ਵੇਰਕਾ ਲੱਸੀ, ਦੁੱਧ, ਪਨੀਰ, ਵੇਰਕਾ ਜੂਸ, ਵੇਰਕਾ ਆਈਸਕ੍ਰੀਮ, ਵੇਰਕਾ ਘਿਉ ਆਦਿ ਸਾਮਾਨ ਮਿਆਰੀ ਕੁਆਲਟੀ ਅਤੇ ਵਾਜ਼ਿਬ ਰੇਟਾਂ ’ਤੇ ਮੁਹੱਈਆ ਕਰਵਾਇਆ ਜਾ ਸਕੇ।
ਇਸ ਮੋਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਟੀ. ਬੈਨਿਥ, ਜ਼ਿਲਾ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ-ਕਮ-ਨਿਵੇਤਨੀ ਸਕੱਤਰ ਰੈਡ ਕਰਾਸ ਸ਼੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ, ਡਿਪਟੀ ਮੈਨੇਜਰ ਵੇਰਕਾ ਮਿਲਕ ਪਲਾਂਟ ਬਠਿੰਡਾ, ਰੱੈਡ ਕਰਾਸ ਸਟਾਫ ਅਤੇ ਹੋਰ ਪਤਵੰਤੇ ਸ਼ਾਮਲ ਹੋਏ।
