-ਡਿਪਟੀ ਕਮਿਸ਼ਨਰ ਮਾਨਸਾ ਨੇ ਕੰਮ ਕਰਦੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਸ਼ਨ ਕਿੱਟਾਂ ਵੰਡਿਆ…!!

0
38

ਮਾਨਸਾ, 04 ਜੂਨ (ਸਾਰਾ ਯਹਾ / ਬਲਜੀਤ ਸ਼ਰਮਾ) : ਆਤਮ ਨਿਰਭਰ ਭਾਰਤ ਯੋਜਨਾ ਤਹਿਤ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਨਸਾ ਵਿੱਚ 21376 ਪ੍ਰਵਾਸੀ ਮਜਦੂਰ ਜੋ ਆਪਣੇ ਪਰਿਵਾਰ ਨੂੰ ਪਾਲਣ ਲਈ ਭੱਠਿਆਂ, ਉਸਾਰੀ ਮਜ਼ਦੂਰ ਅਤੇ ਫਸੇ ਹੋਏ ਹੋਰ ਗਰੀਬ ਪ੍ਰਵਾਸੀ ਜੋ ਰਾਸ਼ਟਰੀ ਖੁਰਾਕ ਸਰੱਖਿਆ ਕਾਨੂੰਨ 2013 ਅਧੀਨ ਕਵਰ ਨਹੀ ਹੁੰਦੇ, ਉਨ੍ਹਾਂ ਨੂੰ ਸਰਕਾਰ ਵੱਲੋ ਕੋਵਿਡ -19 ਦੀ ਫੈਲੀ ਮਹਾਂਮਾਰੀ ਕਰਕੇ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਰਹੀ  ਹੈ, ਜਿਸਦੀ ਸ਼ੁਰੂਆਤ ਅੱਜ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਗੁਰਪਾਲ ਸਿੰਘ ਚਹਿਲ ਵੱਲੋਂ ਜਿੰਦਲ ਬੀ.ਕੇ.ਓ.ਕੋਟੜਾ ਵਿਖੇ ਕੰਮ ਕਰ ਰਹੇ ਪ੍ਰਵਾਸੀਆਂ ਨੂੰ ਰਾਸ਼ਨ ਕਿੱਟਾਂ ਵੰਡ ਕੇ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੰਡੀਆਂ ਜਾ ਰਹੀਆਂ ਇਨ੍ਹਾਂ ਰਾਸ਼ਨ ਕਿੱਟਾਂ ਵਿੱਚ ਪ੍ਰਤੀ ਪੈਕਟ 10 ਕਿਲੋ ਆਟਾ, ਇਕ ਕਿਲੋ ਚੀਨੀ ਅਤੇ ਇਕ ਕਿਲੋ ਕਾਲੇ ਚਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਰਾਸ਼ਨ ਕਿੱਟਾਂ ਦੀ ਵੰਡ ਬਿਲਕੁਲ ਮੁਫਤ ਕੀਤੀ ਜਾ ਰਹੀ ਹੈ।  ਡਿਪਟੀ ਕਮਿਸ਼ਨ ਸ਼੍ਰੀ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਇਨ੍ਹਾਂ ਲਾਭਪਾਤਰੀਆ ਦੀ ਪਛਾਣ ਸਬੰਧਤ ਐਸ.ਡੀ.ਐਮ. ਰਾਹੀਂ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਇਸ ਸਕੀਮ ਤਹਿਤ ਉਨ੍ਹਾ ਗਰੀਬ ਲੋੜਵੰਦ ਲੋਕਾਂ ਨੂੰ ਵੀ ਰਾਸਨ ਦਾ ਪੈਕਟ ਦਿੱਤਾ ਜਾ ਸਕਦਾ ਹੈ, ਜਿਨ੍ਹਾ ਕੋਲ ਕੋਈ ਵੀ ਰਾਸ਼ਨ ਕਾਰਡ ਨਹੀ ਹੈ।  ਡਿਪਟੀ ਕਮਿਸ਼ਨਰ ਸ਼੍ਰੀ ਚਹਿਲ ਨੇ ਦੱਸਿਆ ਕਿ ਜ਼ਿਲ੍ਹਾ ਖੁਰਾਕ ਸਪਲਾਈਜ ਕੰਟਰੋਲਰ ਮਾਨਸਾ ਸ਼੍ਰੀ ਮਧੂ ਵੱਲੋਂ ਇਨ੍ਹਾਂ ਪੈਕਟਾ ਦੀ ਵੰਡ ਦੇ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਮੁਲਾਜ਼ਮਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।  ਇਸ ਮੌਕੇ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਦਫ਼ਤਰ ਵੱਲੋਂ ਸ਼੍ਰੀ ਅਸ਼ਵਨੀ ਕੁਮਾਰ, ਜ਼ਿਲ੍ਹਾ ਭੱਠਾ ਐਸੋਸੀਏਸ਼ਨ ਜ਼ਿਲ੍ਹਾ ਪ੍ਰਧਾਨ ਸ਼੍ਰੀ ਤਰਸੇਮ ਸਿੰਗਲਾ, ਜ਼ਿਲ੍ਹਾ ਸਕੱਤਰ ਭੱਠਾ ਐਸੋਸੀਏਸ਼ਨ ਸ਼੍ਰੀ ਪ੍ਰੇਮ ਜੋਗਾ, ਵਾਈਸ ਪ੍ਰਧਾਨ ਸ਼੍ਰੀ ਰਾਕੇਸ਼ ਜਿੰਦਲ, ਸ਼੍ਰੀ ਪਰਮਜੀਤ ਗਰਗ, ਡਾ. ਬਿੱਕਰ ਸਿੰਘ ਅਤੇ ਸ਼੍ਰੀ ਪ੍ਰਵੀਨ ਕੁਮਾਰ ਮੌਜੂਦ ਸਨ।

NO COMMENTS