ਡਿਪਟੀ ਕਮਿਸ਼ਨਰ ਮਾਨਸਾ ਨੇ ਵੱਧ ਤੋਂ ਵੱਧ ਸੈਂਪਲਿੰਗ ਕਰਵਾਉਣ ਲਈ ਲੋਕਾਂ ਦਾ ਸਹਿਯੋਗ ਮੰਗਿਆ

0
67

ਮਾਨਸਾ; 27 ਅਗਸਤ (ਸਾਰਾ ਯਹਾ, ਜੋਨੀ ਜਿੰਦਲ)  : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੈਪÇਲੰਗ ਕਰਵਾਉਣ ਤੋਂ ਡਰ ਨਾ ਮੰਨਣ ਅਤੇ ਵੱਧ ਵੱਧ ਸੈਂਪਲਿੰਗ ਕਰਵਾਉਣ ਲਈ ਅੱਗੇ ਆਉਣ ਤੋਂ ਜੋ ਕੋਰੋਨਾ ਮਹਾਂਮਾਰੀ ਦੀ ਫੈਲ ਰਹੀ ਚੇਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਵੀ ਪਿੰਡ ਦੇ ਲੋਕ ਵੱਧ ਸੈਂਪਲਿੰਗ ਕਰਵਾਉਣਗੇ, ਉਨ੍ਹਾਂ ਪਿੰਡਾਂ ਵਿਚ ਪਹਿਲ ਦੇ ਆਧਾਰ ਤੇ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ।  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੁਆਰਾ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਪਿਡ ਰਿਸਪੌਂਸ ਟੀਮਾਂ ਦੁਆਰਾ ਕੰਟੈਕਟ ਟਰੇਸਿੰਗ ਕੀਤੀ ਜਾ ਰਹੀ ਹੈ। ਇਹ ਟੀਮਾਂ ਹੋਮ ਆਈਸੋਲੇਟ ਕੀਤੇ ਕੀਤੇ ਵਿਅਕਤੀਆਂ ਦੀ ਜਾਂਚ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਉਣ ਵਾਲੇ ਵਿਅਕਤੀ ਜ਼ਿੰਨ੍ਹਾਂ ਵਿਚ ਕੋਰੋਨਾਂ ਦੇ ਲੱਛਣ ਨਹੀਂ ਪਾਏ ਗਏ, ਉਹ ਕਿਸੇ ਹੋਰ ਬਿਮਾਰੀ ਤੋਂ ਵੀ ਪੀੜਤ ਨਹੀਂ ਹਨ ਅਤੇ ਸਿਹਤ ਪੱਖੋਂ ਵੀ ਕਮਜ਼ੋਰ ਨਹੀਂ ਹਨ, ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਉਣ ਤੇ ਘਬਰਾਉਣ ਦੀ ਲੋੜ ਨਹੀਂ। ਦ੍ਰਿੜ ਇਰਾਦੇ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਕੇ ਕੋਰੋਨਾਂ ਨੂੰ ਹਰਾਇਆ ਜਾ ਸਕਦਾ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ, ਸਿਵਲ ਸਰਜਨ ਡਾ. ਜੀ.ਬੀ. ਸਿੰਘ ਮੌਜੂਦ ਸਨ। ਮਗਨਰੇਗਾ ਸਕੀਮ ਅਧੀਨ ਗਰੀਬ ਪਰਿਵਾਰਾਂ ਦੇ 40 ਕੈਟਲ ਸ਼ੈੱਡ ਤਿਆਰ
ਮਾਨਸਾ; 27 ਅਗਸਤ (ਸਾਰਾ ਯਹਾ, ਜੋਨੀ ਜਿੰਦਲ)  : ਕੋਰੋਨਾ ਮਹਾਂਮਾਰੀ ਦੇ ਚਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸੈਪÇਲੰਗ ਕਰਵਾਉਣ ਤੋਂ ਡਰ ਨਾ ਮੰਨਣ ਅਤੇ ਵੱਧ ਵੱਧ ਸੈਂਪਲਿੰਗ ਕਰਵਾਉਣ ਲਈ ਅੱਗੇ ਆਉਣ ਤੋਂ ਜੋ ਕੋਰੋਨਾ ਮਹਾਂਮਾਰੀ ਦੀ ਫੈਲ ਰਹੀ ਚੇਨ ਨੂੰ ਤੋੜਿਆ ਜਾ ਸਕੇ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਵੀ ਪਿੰਡ ਦੇ ਲੋਕ ਵੱਧ ਸੈਂਪਲਿੰਗ ਕਰਵਾਉਣਗੇ, ਉਨ੍ਹਾਂ ਪਿੰਡਾਂ ਵਿਚ ਪਹਿਲ ਦੇ ਆਧਾਰ ਤੇ ਵੱਧ ਵਿਕਾਸ ਕਾਰਜ ਕਰਵਾਏ ਜਾਣਗੇ।  ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨੂੰ ਹਦਾਇਤ ਕੀਤੀ ਕਿ ਪੰਚਾਇਤ ਸਕੱਤਰਾਂ ਅਤੇ ਸਰਪੰਚਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਸੈਂਪਲਿੰਗ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੁਆਰਾ ਆਸ਼ਾ ਵਰਕਰਾਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੈਪਿਡ ਰਿਸਪੌਂਸ ਟੀਮਾਂ ਦੁਆਰਾ ਕੰਟੈਕਟ ਟਰੇਸਿੰਗ ਕੀਤੀ ਜਾ ਰਹੀ ਹੈ। ਇਹ ਟੀਮਾਂ ਹੋਮ ਆਈਸੋਲੇਟ ਕੀਤੇ ਕੀਤੇ ਵਿਅਕਤੀਆਂ ਦੀ ਜਾਂਚ ਕਰਨਗੀਆਂ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਉਣ ਵਾਲੇ ਵਿਅਕਤੀ ਜ਼ਿੰਨ੍ਹਾਂ ਵਿਚ ਕੋਰੋਨਾਂ ਦੇ ਲੱਛਣ ਨਹੀਂ ਪਾਏ ਗਏ, ਉਹ ਕਿਸੇ ਹੋਰ ਬਿਮਾਰੀ ਤੋਂ ਵੀ ਪੀੜਤ ਨਹੀਂ ਹਨ ਅਤੇ ਸਿਹਤ ਪੱਖੋਂ ਵੀ ਕਮਜ਼ੋਰ ਨਹੀਂ ਹਨ, ਉਨ੍ਹਾਂ ਨੂੰ ਘਰ ਵਿਚ ਹੀ ਇਕਾਂਤਵਾਸ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਜ਼ੀਟਿਵ ਆਉਣ ਤੇ ਘਬਰਾਉਣ ਦੀ ਲੋੜ ਨਹੀਂ। ਦ੍ਰਿੜ ਇਰਾਦੇ ਅਤੇ ਸਿਹਤ ਸਲਾਹਾਂ ਦੀ ਪਾਲਣਾ ਕਰਕੇ ਕੋਰੋਨਾਂ ਨੂੰ ਹਰਾਇਆ ਜਾ ਸਕਦਾ ਹੈ। ਇਸ ਮੌਕੇ ਐਸ.ਐਸ.ਪੀ. ਸ੍ਰੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੁਖਪ੍ਰੀਤ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸਰਬਜੀਤ ਕੌਰ, ਐਸ.ਡੀ.ਐਮ. ਮਾਨਸਾ ਸ਼ਿਖਾ ਭਗਤ, ਐਸ.ਡੀ.ਐਮ. ਬੁਢਲਾਡਾ ਸਾਗਰ ਸੇਤੀਆ, ਸਿਵਲ ਸਰਜਨ ਡਾ. ਜੀ.ਬੀ. ਸਿੰਘ ਮੌਜੂਦ ਸਨ।

NO COMMENTS