*ਡਿਪਟੀ ਕਮਿਸ਼ਨਰ ਮਾਨਸਾ ਨੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ.!ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੁਵਿਧਾਵਾਂ ਦਾ ਲਿਆ ਜਾਇਜ਼ਾ*

0
21

ਮਾਨਸਾ, 16 ਮਈ  (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਆਈਸੋਲੇਸ਼ਨ ਵਾਰਡ ਵਿਖੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀਆਂ ਕੋਲੋਂ ਹਸਪਤਾਲ ਵਿਖੇ ਉਪਲਬਧ ਆਕਸੀਜਨ ਦੇ ਸਟਾਕ, ਪਾਜੀਟਿਵ ਮਰੀਜ਼ਾਂ ਦੀ ਸਾਂਭ ਸੰਭਾਲ, ਮਰੀਜ਼ਾਂ ਦੇ ਸਹਾਇਕਾਂ ਲਈ ਕੀਤੇ ਪ੍ਰਬੰਧਾਂ, ਪੁਲਿਸ ਵਿਵਸਥਾ, ਲੋੜੀਂਦੀਆਂ ਹੋਰ ਸੁਵਿਧਾਵਾਂ ਬਾਰੇ ਜਾਇਜ਼ਾ ਲਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚੋਂ 583 ਨਾਗਰਿਕਾਂ ਨੇ ਕੋਰੋਨਾ ’ਤੇ ਫ਼ਤਿਹ ਹਾਸਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਰੋਕਥਾਮ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰ ਰਹੀ ਹੈ ਅਤੇ ਲਗਾਤਾਰ ਸਾਰੇ ਸ਼ਹਿਰਾਂ ਤੇ ਪਿੰਡਾਂ ਵਿੱਚ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਇਲਾਕਿਆਂ ਵਿਖੇ ਵੀ ਕੋਵਿਡ ਪਾਜੀਟਿਵ ਮਰੀਜਾਂ ਦੀ ਗਿਣਤੀ ਵਧ ਰਹੀ ਹੈ ਤੁਰੰਤ ਢੁਕਵੀਂਆਂ ਰੈਪਿਡ ਰਿਸਪਾਂਸ ਟੀਮਾਂ ਦਾ ਗਠਨ ਕਰਕੇ ਇਲਾਕਿਆਂ ਨੂੰ ਕੰਟੇਨਮੈਂਟ ਜਾਂ ਮਾਈਕਰੋ ਕੰਟੇਨਮੈਂਟ ਜੋਨ ਘੋਸ਼ਿਤ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ ਅਤੇ ਜਿਥੋਂ ਤੱਕ ਹੋ ਸਕੇ ਬਿਨਾਂ ਕਿਸੇ ਐਮਰਜੈਂਸੀ ਲੋੜ ਤੋਂ ਘਰਾਂ ਤੋਂ ਬਾਹਰ ਨਾ ਨਿਕਲਿਆ ਜਾਵੇ।  ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ 298 ਨਾਗਰਿਕਾਂ ਦੇ ਸੈਂਪਲ ਪਾਜੀਟਿਵ ਆਏ ਹਨ ਅਤੇ ਹੁਣ ਜ਼ਿਲ੍ਹੇ ਵਿੱਚ 3299 ਕੇਸ ਐਕਟਿਵ ਹੈ ਜਦਕਿ ਹੁਣ ਤੱਕ ਬਦਕਿਸਮਤੀ ਨਾਲ 127 ਕੀਮਤੀ ਜਾਨਾਂ ਜਾ ਚੁੱਕੀਆਂ ਹਨ। ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿੱਚ 4 ਕੀਮਤੀ ਜਾਨਾਂ ਕੋਰੋਨਾ ਕਾਰਨ ਚਲੀਆਂ ਗਈਆਂ ਹਨ। ਉਨ੍ਹਾਂ ਵਾਰ ਵਾਰ ਸਿਹਤ ਸਲਾਹਾਂ ਦੀ ਪਾਲਣਾ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਤੇ ਹੋਰਾਂ ਦੀ ਸਿਹਤ ਸੁਰੱਖਿਆ ਲਈ ਸੁਚੇਤ ਹੋਣਾ ਪਵੇਗਾ ਅਤੇ ਲਾਪਰਵਾਹੀਆਂ ਨਾਲ ਅਸੀਂ ਹੁਣ ਤੱਕ ਕਿੰਨਾ ਨੁਕਸਾਨ ਕਰ ਚੁੱਕੇ ਹਾਂ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਸੈਂਪÇਲੰਗ ਤੇ ਟੀਕਾਕਰਨ ਵਿੱਚ ਜੁਟੀਆਂ ਹਨ ਅਤੇ ਅੱਜ 1463 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ ਜੋ ਕਿ ਜਾਂਚ ਲਈ ਭੇਜੇ ਜਾ ਰਹੇ ਹਨ।  ਮੀਟਿੰਗ ਦੌਰਾਨ ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰਣਜੀਤ ਸਿੰਘ ਰਾਏ, ਐਸ.ਐਮ.ਓ ਡਾ. ਰੂਬੀ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here