*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕੋਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼*

0
36

ਮਾਨਸਾ, 22 ਜੂਨ (ਸਾਰਾ ਯਹਾਂ/ਜੋਨੀ ਜਿੰਦਲ) : ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਕੋਵਿਡ ਤੋਂ ਬਚਾਅ ਲਈ ਟੀਕਾਕਰਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਲਗਾਤਾਰ ਇਸ ਬਾਰੇ ਜਾਗਰੂਕ ਕੀਤੇ ਜਾਣ ਦੀ ਲੋੜ ਹੈ ਕਿ ਕੋਰੋਨਾ ਮਹਾਂਮਾਰੀ ਪ੍ਰਤੀ ਲਾਪਰਵਾਹੀ ਵਰਤਣ ਦੀ ਭੁੱਲ ਬਿਲਕੁਲ ਨਾ ਕੀਤੀ ਜਾਵੇ ਕਿਉਂ ਜੋ ਹਾਲੇ ਇਸ ਵਾਇਰਸ ਦਾ ਖਾਤਮਾ ਨਹੀਂ ਹੋਇਆ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਸੈਂਪÇਲੰਗ ਤੇ ਵੈਕਸੀਨੇਸ਼ਨ ਦੀ ਸਥਿਤੀ ਬਾਰੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੀ ਦੂਜੀ ਲਹਿਰ ਨਾਲ ਜ਼ਿਲ੍ਹੇ ਵਿੱਚ ਵੱਡੀ ਗਿਣਤੀ ਕੀਮਤੀ ਜਾਨਾਂ ਮੌਤ ਦੇ ਮੂੰਹ ਵਿੱਚ ਚਲੀਆਂ ਗਈਆਂ ਜਿਸ ਦਾ ਸਾਰਿਆਂ ਨੂੰ ਡੂੰਘਾ ਅਫਸੋਸ ਹੈ ਅਤੇ ਸੰਭਾਵੀ ਤੀਜੀ ਲਹਿਰ ਦੇ ਮਾਰੂ ਸਿੱਟਿਆਂ ਤੋਂ ਬਚਾਅ ਲਈ ਸੌ ਫੀਸਦੀ ਨਾਗਰਿਕਾਂ ਦੀ ਵੈਕਸੀਨੇਸ਼ਨ ਬੇਹੱਦ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਸਿਹਤ ਵਿਭਾਗ ਦੀਆਂ ਮੋਬਾਇਲ ਟੀਮਾਂ ਦਾ ਗਠਨ ਕੀਤਾ ਜਾਵੇ ਜੋ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਟੀਕਾਕਰਨ ਲਈ ਪ੍ਰੇਰਿਤ ਕਰਨ ਅਤੇ ਇਸ ਵਿੱਚ ਸਬੰਧਤ ਨਗਰ ਕੌਂਸਲਾਂ, ਨਗਰ ਪੰਚਾਇਤਾਂ ਤੇ ਗ੍ਰਾਮ ਪੰਚਾਇਤਾਂ ਦੇ ਅਹੁਦੇਦਾਰਾਂ ਦਾ ਸਹਿਯੋਗ ਵੀ ਲਿਆ ਜਾਵੇ ਜੋ ਖੁਦ ਮੋਹਰੀ ਹੋ ਕੇ ਲੋਕਾਂ ਨੂੰ ਟੀਕਾਕਰਨ ਲਈ ਉਤਸ਼ਾਹਿਤ ਕਰ ਸਕਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਡੀ.ਐਮ ਆਪੋ ਆਪਣੇ ਖੇਤਰਾਂ ਵਿੱਚ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ ਅਤੇ ਟੀਕਾਕਰਨ ਕੈਂਪਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅਚਨਚੇਤ ਚੈਕਿੰਗਾਂ ਵੀ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਵਾਰਡ ਵਿੱਚ ਨਿਵਾਸੀਆਂ ਦੀ ਇਸ ਟੀਕਾਕਰਨ ਸਬੰਧੀ ਕੋਈ ਕੌਂਸÇਲੰਗ ਕੀਤੇ ਜਾਣ ਦੀ ਲੋੜ ਹੈ ਤਾਂ ਸਿਹਤ ਵਿਭਾਗ ਦੇ ਅਧਿਕਾਰੀ ਪਹਿਲਾਂ ਉਸ ਸਬੰਧਤ ਪਿੰਡ ਜਾਂ ਸ਼ਹਿਰੀ ਇਲਾਕੇ ਦਾ ਦੌਰਾ ਕਰਨਗੇ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਅ ਲਈ ਟੀਕਾਕਰਨ ਦੇ ਫਾਇਦਿਆਂ ਬਾਰੇ ਜਾਗਰੂਕ ਕਰਨਗੇ।

ਡਿਪਟੀ ਕਮਿਸ਼ਨਰ ਨੇ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵੈਕਸੀਨੇਸ਼ਨ ਪ੍ਰਕਿਰਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਰਵਾਈ ਕਰਦੇ ਹੋਏ ਘਰ ਘਰ ਤੱਕ ਪਹੁੰਚ ਕੀਤੀ ਜਾਵੇ ਤਾਂ ਜੋ ਯੋਗ ਨਾਗਰਿਕਾਂ ਦਾ ਟੀਕਾਕਰਨ ਕੀਤਾ ਜਾ ਸਕੇ। ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਮਾਨਸਾ ਵਿਖੇ ਸੈਂਪÇਲੰਗ ਪ੍ਰਕਿਰਿਆ ਵਿੱਚ ਵੱਡੀ ਤੇਜ਼ੀ ਲਿਆਂਦੀ ਗਈ ਉਵੇਂ ਹੀ ਹੁਣ ਟੀਕਾਕਰਨ ਦੀ ਦਰ ਵਿੱਚ ਵੱਡਾ ਵਾਧਾ ਕੀਤੇ ਜਾਣ ਦੀ ਲੋੜ ਹੈ ਅਤੇ ਨਾਗਰਿਕਾਂ ਨੂੰ ਵਧ ਚੜ੍ਹ ਕੇ ਇਸ ਮੁਹਿੰਮ ਵਿੱਚ ਸਵੈ ਇੱਛਾ ਨਾਲ ਸਹਿਯੋਗ ਦੇਣਾ ਚਾਹੀਦਾ ਹੈ ਕਿਉਂ ਜੋ ਇਹ ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਹੈ।  
ਮੀਟਿੰਗ ਦੌਰਾਨ ਏ.ਡੀ.ਸੀ ਸੁਖਪ੍ਰੀਤ ਸਿੰਘ ਸਿੱਧੂ, ਏ.ਡੀ.ਸੀ ਵਿਕਾਸ ਅਮਰਪ੍ਰੀਤ ਕੌਰ ਸੰਧੂ, ਐਸ.ਡੀ.ਐਮ ਸ਼ਿਖਾ ਭਗਤ, ਐਸ.ਡੀ.ਐਮ ਸਰਦੂਲਗੜ੍ਹ ਸਰਬਜੀਤ ਕੌਰ, ਸਹਾਇਕ ਕਮਿਸ਼ਨਰ ਬਲਜੀਤ ਕੌਰ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸਮੂਹ ਸੀਨੀਅਰ ਮੈਡੀਕਲ ਅਫ਼ਸਰ  ਮੌਜੂਦ ਸਨ।

NO COMMENTS