*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ*

0
48

ਮਾਨਸਾ, 11 ਮਈ (ਸਾਰਾ ਯਹਾਂ/ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਅਤੇ ਸਿਵਲ ਹਸਪਤਾਲ ਦਾ ਦੌਰਾ ਕਰਕੇ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਕੀਤੇ ਜਾ ਰਹੇ ਕਾਰਜਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫੋਂ ਜਿਥੇ ਸਿਵਲ ਹਸਪਤਾਲ ਵਿਖੇ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਛੇਤੀ ਸਿਹਤਯਾਬੀ ਨੂੰ ਯਕੀਨੀ ਬਣਾਉਣ ਲਈ ਹਰ ਪੱਖੋਂ ਬਿਹਤਰ ਪ੍ਰਬੰਧ ਕੀਤੇ ਗਏ ਹਨ ਉਥੇ ਹੀ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ ਵਿੱਚ ਆਉਣ ਵਾਲੇ ਵਿਅਕਤੀਆਂ ਦੀ ਛੇਤੀ ਪਛਾਣ ਕਰਕੇ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਵੀ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ। ਸ਼ਹਿਰ ਵਿਖੇ ਸਥਾਪਤ ਕੰਟੈਕਟ ਟਰੇਸਿੰਗ ਕੰਟਰੋਲ ਰੂਮ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਕੋਲੋਂ ਹੁਣ ਤੱਕ ਕੀਤੀ ਕਾਰਵਾਈ ਬਾਰੇ ਜਾਣਕਾਰੀ ਇਕੱਤਰ ਕੀਤੀ।
ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਜਦੋਂ ਕਿਸੇ ਵੀ ਨਾਗਰਿਕ ਦਾ ਟੈਸਟ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਤੁਰੰਤ ਉਸਦੇ ਸੰਪਰਕ ਵਿੱਚ ਆਏ ਵਿਅਕਤੀਆਂ ਦੀ ਪਛਾਣ ਕਰਕੇ ਪ੍ਰੋਟੋਕਾਲ ਮੁਤਾਬਕ ਸੈਂਪÇਲੰਗ ਕੀਤੀ ਜਾਵੇ ਤਾਂ ਜੋ ਕੋਈ ਵੀ ਅਜਿਹਾ ਨਾਗਰਿਕ ਸੈਂਪÇਲੰਗ ਤੋਂ ਵਾਂਝਾ ਨਾ ਰਹੇ ਜੋ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਹੋਰਾਂ ਨੂੰ ਵੀ ਵਾਇਰਸ ਪ੍ਰਭਾਵਿਤ ਕਰ ਸਕਦਾ ਹੋਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਵੱਲੋਂ ਕੰਟੈਕਟ ਟਰੇਸਿੰਗ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਇਜ਼ਾ ਲੈਂਦਿਆਂ ਉਨ੍ਹਾਂ ਇਲਾਕਿਆਂ ਨੂੰ ਕੰਟੇਨਮੈਂਟ ਜੋਨ ਘੋਸ਼ਿਤ ਕਰਨ ਲਈ ਕਾਰਵਾਈ ਅਮਲ ਵਿੱਚ ਲਿਆਉਣ ਲਈ ਆਖਿਆ ਜਿਥੇ ਬਹੁ ਗਿਣਤੀ ਲੋਕ ਪਾਜ਼ੀਟਿਵ ਪਾਏ ਜਾ ਰਹੇ ਹੋਣ ਤਾਂ ਜੋ ਕੰਟੇਨਮੈਂਟ ਜ਼ੋਨ ਵਿੱਚ ਸੌ ਫੀਸਦੀ ਲੋਕਾਂ ਦੀ ਸੈਂਪÇਲੰਗ ਕਰਵਾ ਕੇ ਸਿਹਤ ਪ੍ਰੋਟੋਕਾਲ ਮੁਤਾਬਕ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਪਾਜ਼ੀਟਿਵ ਵਿਅਕਤੀਆਂ ਦੇ ਘਰੇਲੂ ਇਕਾਂਤਵਾਸ ਨੂੰ ਵੀ ਸਿਹਤ ਪ੍ਰੋਟੋਕਾਲ ਨਾਲ ਅਮਲੀ ਜਾਮਾ ਪਹਿਨਾਉਣ ਦੀ ਹਦਾਇਤ ਕੀਤੀ ਤਾਂ ਜੋ ਕੋਈ ਵੀ ਪਾਜੀਟਿਵ ਵਿਅਕਤੀ ਕਿਸੇ ਵੀ ਹਾਲਤ ਵਿੱਚ ਸਮਾਜਿਕ ਤੌਰ ’ਤੇ ਸੰਪਰਕ ਵਿੱਚ ਨਾ ਆ ਸਕੇ।


ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਦੌਰਾ ਕੀਤਾ ਅਤੇ ਕੋਵਿਡ ਆਈਸੋਲੇਸ਼ਨ ਵਾਰਡ ਵਿਖੇ ਜੇਰੇ ਇਲਾਜ ਮਰੀਜ਼ਾਂ ਅਤੇ ਆਕਸੀਜਨ ਦੀ ਉਪਲਬਧਤਾ ਬਾਰੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਸੁਖਵਿੰਦਰ ਸਿੰਘ, ਡਾ. ਰੂਬੀ ਸਮੇਤ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਆਕਸੀਜਨ ਪਲਾਂਟ, ਐਂਬੂਲੈਂਸਾਂ ਆਦਿ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਕਸੀਜਨ ਦੀ ਕੋਈ ਕਮੀ ਨਹੀਂ ਹੈ ਅਤੇ ਆਕਸੀਜਨ ਦੀ ਰੋਜ਼ਾਨਾ ਦੀ ਖ਼ਪਤ ਅਤੇ ਉਪਲਬਧਤਾ ਸਬੰਧੀ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਿਵਲ ਹਸਪਤਾਲ ਦੇ ਕੋਵਿਡ ਆਈਸੋਲੇਸ਼ਨ ਵਾਰਡ ਵਿੱਚ ਮਰੀਜ਼ਾਂ ਦੀ ਦੇਖਭਾਲ ਅਤੇ ਉਨ੍ਹਾਂ ਦੇ ਸਹਾਇਕਾਂ ਤੱਕ ਸਹੀ ਸੂਚਨਾ ਉਪਲਬਧ ਕਰਵਾਉਣ ਲਈ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਵੀ ਤਾਇਨਾਤੀ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਪੱਧਰ ’ਤੇ ਤਾਲਮੇਲ ਦੀ ਕੋਈ ਕਮੀ ਨਾ ਰਹੇ।
ਇਸ ਦੌਰੇ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਧਿਕਾਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਤੋਂ ਇਲਾਵਾ ਨਾਇਬ ਤਹਿਸੀਲਦਾਰ, ਡਰੱਗ ਇੰਸਪੈਕਟਰ, ਐਸ.ਡੀ.ਓ ਬੀ.ਐਂਡ ਆਰ, ਐਸ.ਡੀ.ਓ ਇਲੈਕਟ੍ਰਿਕ, ਹਸਪਤਾਲ ਐਡਮਿਨਿਸਟਰੇਟਰ, ਜ਼ਿਲ੍ਹਾ ਵਿਕਾਸ ਫੈਲੋ ਵੀ ਮੌਜੂਦ ਸਨ।

LEAVE A REPLY

Please enter your comment!
Please enter your name here