ਡਿਪਟੀ ਕਮਿਸ਼ਨਰ ਵੱਲੋਂ ਐਗਰੀਕਲਚਰ ਇਨਫਰਾਸਟਰੱਕਚਰ ਫੰਡ ਸਕੀਮ ਦੇ ਦਾਇਰੇ ਅਧੀਨ ਆਉਣ ਵਾਲੇ ਲਾਭਪਾਤਰੀਆਂ ਦੀ ਪਛਾਣ ਕਰਨ ਦੇ ਆਦੇਸ਼

0
24

ਮਾਨਸਾ, 15 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਗਰੀਕਲਚਰ ਇਨਫਰਾਸਟਰੱਕਚਰ ਫੰਡ ਸਕੀਮ ਨੂੰ ਜ਼ਿਲ੍ਹੇ ਵਿੱਚ ਲਾਗੂ ਕਰਨ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਇਸ ਯੋਜਨਾ ਦੇ ਦਾਇਰੇ ਅਧੀਨ ਆਉਣ ਵਾਲੇ ਯੋਗ ਲਾਭਪਾਤਰੀਆਂ ਦੀ ਪਛਾਣ ਕੀਤੀ ਜਾਵੇ ਅਤੇ ਬੈਂਕਾਂ ਰਾਹੀਂ ਉਨ੍ਹਾਂ ਲਾਭਪਾਤਰੀਆਂ ਨੂੰ ਕਰਜ਼ੇ ਮੁਹੱਈਆ ਕਰਵਾਉਣ ਸਬੰਧੀ ਪ੍ਰਕਿਰਿਆ ਨੂੰ ਆਰੰਭ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਖੇਤੀਬਾੜੀ, ਬਾਗਬਾਨੀ ਅਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨੂ ੰਹਦਾਇਤ ਕੀਤੀ ਕਿ ਇਸ ਯੋਜਨਾ ਦੇ ਦਾਇਰੇ ਅਧੀਨ ਆਉਣ ਵਾਲੇ ਲੋੜਵੰਦਾਂ ਦੀ ਪਛਾਣ ਕੀਤੀ ਜਾਵੇ ਅਤੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਇਸ ਬਾਰੇ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ।
ਇਸ ਦੌਰਾਨ ਨਾਬਾਰਡ ਦੇ ਏ.ਜੀ.ਐਮ ਸ਼੍ਰੀ ਸੀ.ਆਰ ਠਾਕੁਰ ਨੇ ਦੱਸਿਆ ਕਿ ਖੇਤੀਬਾੜੀ, ਸਹਿਕਾਰਤਾ ਅਤੇ ਕਿਸਾਨ ਭਲਾਈ ਵਿਭਾਗ, ਭਾਰਤ ਸਰਕਾਰ ਵੱਲੋਂ ਆਰੰਭੀ ਗਈ ਇਸ ਯੋਜਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਤੇ ਸਹਿਕਾਰਤਾ ਵਿਭਾਗਾਂ ਦੁਆਰਾ ਪ੍ਰੋਜੈਕਟਾਂ ਨੂੰ ਲਾਗੂ ਕਰਨ ਵਿੱਚ ਯੋਗਦਾਨ ਪਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸੂਬੇ ਵਿੱਚ ਇਸ ਯੋਜਨਾ ਦੇ ਤਹਿਤ 4713 ਕਰੋੜ ਰੁਪਏ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ ਜਿਸ ਤਹਿਤ ਯੋਗ ਲਾਭਪਾਤਰੀਆਂ ਨੂੰ ਨਿਰਧਾਰਿਤ ਪ੍ਰੋਜੈਕਟਾਂ ਦੀ ਸਥਾਪਨਾ ਲਈ 2 ਕਰੋੜ ਰੁਪਏ ਤੱਕ ਦੇ ਕਰਜ਼ੇ ਮੁਹੱਈਆ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਜੈਕਟਾਂ ਵਿੱਚ ਈ ਮਾਰਕੀਟਿੰਗ ਪਲੇਟਫਾਰਮਾਂ ਸਮੇਤ ਸਪਲਾਈ ਚੇਨ ਸੇਵਾਵਾਂ, ਵੇਅਰ ਹਾਊਸ, ਸਾਈਲੋਜ਼, ਪੈਕ ਹਾਊਸ, ਸਾਰਟਿੰਗ ਐਂਡ ਗਰੇਡਿੰਗ ਹਾਊਸ, ਕੋਲਡ ਚੇਨ, ਮੁਢਲੇ ਪ੍ਰੋਸੈਸਿੰਗ ਸੈਂਟਰ ਤੋਂ ਇਲਾਵਾ ਕੁਝ ਇੱਕ ਹੋਰ ਪ੍ਰੋਜੈਕਟਾਂ ਨੂੰ ਸ਼ਾਮਲ ਕੀਤਾ ਗਿਆ ਹੈ। ਮੀਟਿੰਗ ਦੌਰਾਨ ਜ਼ਿਲ੍ਹਾ ਲੀਡ ਅਫ਼ਸਰ ਕਮਲ ਕੁਮਾਰ ਗਰਗ, ਡਿਪਟੀ ਰਜਿਸਟਰਾਰ ਸਹਿਕਾਰਤਾ ਪਰਮਜੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਗੁਰਜੀਤ ਸਿੰਘ ਬੱਲ, ਮੁੱਖ ਖੇਤੀਬਾੜੀ ਅਫ਼ਸਰ ਮਨਜੀਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ

NO COMMENTS