ਡਿਪਟੀ ਕਮਿਸ਼ਨਰ ਵੱਲੋਂ ਢੈਪਈ ਵਿਖੇ ਬਣ ਰਹੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਬਾਰੇ ਸਮੀਖਿਆ ਮੀਟਿੰਗ

0
15

ਮਾਨਸਾ,24 ,ਮਾਰਚ (ਸਾਰਾ ਯਹਾਂ /ਹਿਤੇਸ਼ ਸ਼ਰਮਾ) : ਪੰਜਾਬ ਸਰਕਾਰ ਵੱਲੋਂ ਭੀਖੀ ਨੇੜਲੇ ਪਿੰਡ ਢੈਪਈ ਵਿਖੇ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ ਜਿਸ ਦੇ ਉਸਾਰੀ ਕਾਰਜਾਂ ਸਬੰਧੀ ਹੁਣ ਤੱਕ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਅਗਵਾਈ ਹੇਠ ਸਮੀਖਿਆ ਮੀਟਿੰਗ ਹੋਈ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਸਮੇਤ ਹੋਰ ਲੋੜੀਂਦੇ ਕਾਰਜਾਂ ਨੂੰ ਤਰਜੀਹੀ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਨਵੇਂ ਸੈਸ਼ਨ ਵਿੱਚ ਕਲਾਸਾਂ ਸ਼ੁਰੂ ਕਰਵਾਈਆਂ ਜਾ ਸਕਣ।  
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਕਾਰਨ ਦੇ ਚਲਦਿਆਂ ਇਸ ਇਮਾਰਤ ਦੇ ਕਾਰਜ ਜੁਲਾਈ ਤੱਕ ਮੁਕੰਮਲ ਨਹੀਂ ਹੁੰਦੇ ਤਾਂ ਢੈਪਈ ਦੇ ਨਜ਼ਦੀਕ ਹੀ ਕਿਸੇ ਹੋਰ ਢੁਕਵੇਂ ਸਥਾਨ ਦੀ ਵੀ ਚੋਣ ਕੀਤੀ ਜਾਵੇ ਜਿਸ ਵਿੱਚ ਆਰਜ਼ੀ ਤੌਰ ’ਤੇ ਆਈ.ਟੀ.ਆਈ ਕੈਂਪਸ ਸਥਾਪਤ ਕੀਤਾ ਜਾ ਸਕੇ । ਉਨ੍ਹਾਂ ਕਿਹਾ ਕਿ ਅਗਸਤ ਵਿੱਚ ਆਈ.ਟੀ.ਆਈ ਦਾ ਅਕਾਦਮਿਕ ਸੈਸ਼ਨ ਸ਼ੁਰੂ ਕਰਵਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।
ਮੀਟਿੰਗ ਦੌਰਾਨ ਤਹਿਸੀਲਦਾਰ ਅਮਰਜੀਤ ਸਿੰਘ, ਬੀ.ਡੀ.ਪੀ.ਓ ਭੀਖੀ ਕਵਿਤਾ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

NO COMMENTS