**ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਤੇ ਗ਼ੈਰ ਸਰਕਾਰੀ ਸੰਸਥਾਵਾਂ, ਵਿਭਾਗਾਂ, ਵਿੱਦਿਅਕ ਅਦਾਰਿਆਂ, ਸੜਕਾਂ ਤੇ ਮੀਲ ਪੱਥਰਾਂ ਦੇ ਨਾਮ ਪੰਜਾਬੀ ਵਿਚ ਲਿਖਣ ਦੀ ਹਦਾਇਤ*

0
13

ਮਾਨਸਾ, 19 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹੇ ਵਿਚ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਨੂੰ ਮਹੱਤਤਾ ਦੇਣ ਲਈ ਜ਼ਿਲੇ੍ਹ ਦੇ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ/ਵਿਭਾਗਾਂ/ ਅਦਾਰਿਆਂ/ਸੰਸਥਾਵਾਂ/ਵਿੱਦਿਅਕ ਅਦਾਰਿਆਂ/ਬੋਰਡਾਂ/ਨਿਗਮਾਂ ਅਤੇ ਗੈਰ ਸਰਕਾਰੀ ਸੰਸਥਾਵਾਂ/ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਆਦਿ ਦੇ ਨਾਮ/ਸੜਕਾਂ ਦੇ ਨਾਮ/ਮੀਲ ਪੱਥਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖਣ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਹਦਾਇਤ ਕੀਤੀ ਹੈ ਕਿ 20 ਫਰਵਰੀ, 2023 ਤੱਕ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਪੰਜਾਬ ਰਾਜ ਭਾਸ਼ਾ ਤਰਮੀਮ ਐਕਟ-2008 ਅਤੇ 2021 ਵਿੱਚ ਦਰਜ ਉਪਬੰਧਾਂ ਅਨੁਸਾਰ ਜੁਰਮਾਨਾ ਲਗਾਉਣ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਪਿ੍ਰੰਟ ਮੀਡੀਆ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਵੀ ਸੂਚਨਾਵਾਂ ਦੇਣ ਸਮੇਂ ਭਾਸ਼ਾ ਦੀ ਸ਼ੁੱਧਤਾ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ।

NO COMMENTS