ਮਾਨਸਾ, 27 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਇੱਕੋ ਛੱਤ ਹੇਠਾਂ ਨਿਰਧਾਰਿਤ ਸਮੇਂ ਅਤੇ ਪਾਰਦਰਸ਼ੀ ਪ੍ਰਣਾਲੀ ਰਾਹੀਂ ਵੱਖ ਵੱਖ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਪਿਤ ਕੀਤੇ ਸੇਵਾ ਕੇਂਦਰਾਂ ਦੀ ਕਾਰਜਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਦੇ ਆਦੇਸ਼ ਦਿੱਤੇ ਹਨ। ਅੱਜ ਇਥੇ ਇੱਕ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਕੋਵਿਡ ਨਿਯਮਾਂ ਦੀ ਪਾਲਣਾ ਕਰਦਿਆਂ ਵੱਖ ਵੱਖ ਕਾਊਂਟਰਾਂ ’ਤੇ ਸਮੁੱਚੀਆਂ ਸੇਵਾਵਾਂ ਨਿਰਧਾਰਿਤ ਸਮੇਂ ਅੰਦਰ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਨਾਗਰਿਕਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਸੇਵਾ ਕੇਂਦਰ ਵਿਖੇ ਤਾਇਨਾਤ ਸਟਾਫ਼ ਨੂੰ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ ਅਤੇ ਜਿਥੋਂ ਤੱਕ ਹੋ ਸਕੇ ਨਾਗਰਿਕਾਂ ਦੀਆਂ ਅਰਜ਼ੀਆਂ ਦੇ ਨਾਲੋ ਨਾਲ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿਖੇ ਕੰਮਕਾਰ ਕਰਵਾਉਣ ਲਈ ਪਹੁੰਚਣ ਵਾਲੇ ਬਹੁ ਗਿਣਤੀ ਨਾਗਰਿਕਾਂ ਦੀ ਸੁਵਿਧਾ ਨੂੰ ਲਾਜ਼ਮੀ ਬਣਾਉਣ ਦੀ ਹਦਾਇਤ ਵੀ ਕੀਤੀ। ਉਨ੍ਹਾਂ ਕਿਹਾ ਕਿ ਉਹ ਅਚਨਚੇਤ ਸੇਵਾ ਕੇਂਦਰਾਂ ਦੀ ਜਾਂਚ ਵੀ ਕਰਨਗੇ ਅਤੇ ਇਸ ਦੌਰਾਨ ਜੇਕਰ ਕੋਈ ਖਾਮੀ ਪਾਈ ਜਾਂਦੀ ਹੈ ਤਾਂ ਸਬੰਧਤ ਕਰਮੀ ਵਿਰੁਧ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮੌਕੇ ਸਹਾਇਕ ਕਮਿਸ਼ਨਰ (ਜ) ਸ੍ਰੀ ਹਰਜਿੰਦਰ ਸਿੰਘ ਜੱਸਲ, ਐਸ.ਡੀ.ਐਮ. ਮਾਨਸਾ ਡਾ. ਸਿਖ਼ਾ ਭਗਤ, ਐਸ.ਡੀ.ਐਮ. ਸਰਦੂਲਗੜ੍ਹ ਮਨੀਸ਼ਾ ਰਾਣਾ, ਜਿਲ੍ਹਾ ਈ-ਗਵਰਨੈਂਸ ਕੋਆਰਡੀਨੇਟਰ ਅਨਮੋਲ ਗਰਗ, ਜਿਲ੍ਹਾ ਮੈਨੇਜ਼ਰ ਬੀ.ਐਲ.ਐੱਸ ਇੰਦਰਜੀਤ ਸਿੰਘ ਮੌਜੂਦ ਸਨ