ਡਿਪਟੀ ਕਮਿਸ਼ਨਰ ਵੱਲੋਂ 24 ਤੋਂ 29 ਸਤੰਬਰ ਤੱਕ ਲੱਗਣ ਵਾਲੇ

0
203

ਮਾਨਸਾ, 8 ਸਤੰਬਰ (ਸਾਰਾ ਯਹਾ, ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਪ੍ਰਬੰਧਾਂ ਹੇਠ ਆਯੋਜਿਤ ਕੀਤੇ ਜਾਣ ਵਾਲੇ ਰੋਜ਼ਗਾਰ ਮੇਲਿਆਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਰਜਿਸਟਰੇਸ਼ਨ ਪ੍ਰਕਿਰਿਆ ਦੌਰਾਨ ਪ੍ਰਾਰਥੀਆਂ ਨੂੰ ਸਵੈ ਰੋਜ਼ਗਾਰ ਪ੍ਰਤੀ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿੱਚ ਅਜਿਹੇ ਲੋੜਵੰਦਾਂ ਦੀ ਪਛਾਣ ਕੀਤੀ ਜਾਵੇ ਜੋ ਕਿ ਆਪਣੇ ਪੈਰਾਂ ’ਤੇ ਖੜ੍ਹਾ ਹੋਣਾ ਚਾਹੁੰਦੇ ਹਨ ਅਤੇ ਕਿਸੇ ਨਾ ਕਿਸੇ ਕਾਰਜ ਦੀ ਸ਼ੁਰੂਆਤ ਲਈ ਬੈਂਕਾਂ ਰਾਹੀਂ ਕਰਜ਼ਾ ਲੈਣ ਦੇ ਚਾਹਵਾਨ ਹਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਵਿੱਚ ਰੋਜ਼ਗਾਰ ਦੀ ਪ੍ਰਾਪਤੀ ਲਈ ਨੌਜਵਾਨਾਂ ਤੇ ਹੁਨਰਮੰਦਾਂ ਦੇ ਨਾਲ ਨਾਲ ਹੋਰਨਾਂ ਵਿੱਤੀ ਤੌਰ ’ਤੇ ਕਮਜ਼ੋਰ ਲੋਕਾਂ ਦੀ ਮਦਦ ਲਈ ਵੀ ਯਤਨਸ਼ੀਲ ਰਹਿਣ ਦੀ ਲੋੜ ਹੈ ਤਾਂ ਜੋ ਇਹ ਲੋੜਵੰਦ ਲੋਕ ਕਰਜ਼ੇ ਲੈ ਕੇ ਆਪਣਾ ਕੋਈ ਨਾ ਕੋਈ ਕਾਰੋਬਾਰ ਚਲਾ ਸਕਣ। ਡਿਪਟੀ ਕਮਿਸ਼ਨਰ ਨੇ ਸਮੂਹ ਬਲਾਕ ਵਿਕਾਸ ਤੇ ਪੰਚਾਇਤ ਅਧਿਕਾਰੀਆਂ ਅਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕਾਰਜਸਾਧਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਤੇ ਵਾਰਡਾਂ ਵਿੱਚੋਂ ਅਜਿਹੇ ਪ੍ਰਾਰਥੀਆਂ ਦੀ ਰਜਿਸਟਰੇਸ਼ਨ ਰੋਜ਼ਗਾਰ ਮੇਲਿਆਂ ਵਿੱਚ ਸ਼ਾਮਲ ਹੋਣ ਲਈ ਕਰਵਾਈ ਜਾਵੇ, ਜੋ ਪ੍ਰਾਈਵੇਟ ਕੰਪਨੀਆਂ ਵਿੱਚ ਰੋਜ਼ਗਾਰ ਹਾਸਲ ਕਰਨ ਦੇ ਚਾਹਵਾਨ ਹਨ ਜਾਂ ਸਵੈ ਰੋਜ਼ਗਾਰ ਦੇ ਵੀ ਇੱਛੁਕ ਹਨ। ਸ਼੍ਰੀ ਮਹਿੰਦਰਪਾਲ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ 24 ਤੋਂ 29 ਸਤੰਬਰ ਤੱਕ ਤਿੰਨ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ ਜਿਨ੍ਹਾਂ ਲਈ ਸਰਵੋਤਮ ਪ੍ਰਬੰਧ ਕਰਨ ਨੂੰ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਲ਼੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਸਮੇਂ ਸਮੇਂ ’ਤੇ ਪ੍ਰਾਰਥੀ ਆਪਣੀ ਰਜਿਸਟਰੇਸ਼ਨ ਕਰਵਾ ਕੇ ਲੋੜੀਂਦਾ ਲਾਭ ਹਾਸਲ ਕਰ ਸਕਣ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।  

LEAVE A REPLY

Please enter your comment!
Please enter your name here