ਡਿਪਟੀ ਕਮਿਸ਼ਨਰ ਨੇ ਈ.ਵੀ.ਐਮ. ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ

0
43

ਮਾਨਸਾ, 03,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) : ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵਿਧਾਨ ਸਭਾ/ਲੋਕ ਸਭਾ ਚੋਣਾਂ ਲਈ ਵਰਤੀਆਂ ਜਾਣ ਵਾਲੀਆਂ ਵੋਟਿੰਗ ਮਸ਼ੀਨਾਂ ਨੂੰ ਸਟੋਰ ਕਰਨ ਲਈ ਬਣਨ ਵਾਲੇ ਈ.ਵੀ.ਐਮ. ਵੇਅਰਹਾਊਸ ਦਾ ਨੀਂਹ ਪੱਥਰ ਰੱਖਿਆ ਗਿਆ। ਇਹ ਵੇਅਰਹਾਊਸ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਬਣੇ ਸਟੇਡੀਅਮ ਦੇ ਪਿਛਲੇ ਪਾਸੇ 1 ਏਕੜ ਵਿੱਚ ਬਣੇਗਾ। ਵੇਅਰਹਾਊਸ ਬਣਾਉਣ ਲਈ ਲਗਭਗ 1.36 ਕਰੋੜ ਰੁਪਏ ਦੀ ਰਾਸ਼ੀ ਖਰਚ ਆਵੇਗੀ ।
    ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਅੰਬੇਦਕਰ ਭਵਨ, ਮਾਨਸਾ ਦੀ ਇਮਾਰਤ ਵਿੱਚ  ਵੇਅਰਹਾਊਸ ਬਣਾਇਆ ਗਿਆ ਹੈ ਜਿੱਥੇ ਜਗ੍ਹਾ ਘੱਟ ਹੋਣ ਕਾਰਨ ਵੋਟਿੰਗ ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅਤੇ ਮਸ਼ੀਨਾਂ ਦੀ ਹਲਕੇਵਾਰ ਵੰਡ ਸਮੇਂ ਬਹੁਤ ਦਿੱਕਤ ਆਉਂਦੀ ਸੀ । ਨਵਾਂ ਵੇਅਰਹਾਊਸ ਬਣਨ ਨਾਲ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਹੋ ਜਾਵੇਗਾ ।
    ਨੀਂਹ ਪੱਥਰ ਰੱਖਣ ਸਮੇਂ ਚੋਣ ਤਹਿਸੀਲਦਾਰ ਗੁਰਚਰਨ ਸਿੰਘ, ਐਸ.ਡੀ.ਓ. ਲੋਕ ਨਿਰਮਾਣ ਵਿਭਾਗ ਸੁਮਿਤ ਜਿੰਦਲ, ਚੋਣ ਕਲਰਕ ਰਾਜੇਸ਼ ਯਾਦਵ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ ।

NO COMMENTS