*ਡਿਪਟੀ ਕਮਿਸ਼ਨਰ ਨੇ ਪਿੰਡ ਖਿਆਲਾ ਕਲਾਂ, ਕੋਟੜਾ ਅਤੇ ਭੀਖੀ ਵਿਖੇ ਬਰਸਾਤ ਕਾਰਨ ਹੋਏ ਫਸਲਾਂ ਦੇ ਖਰਾਬੇ ਦਾ ਲਿਆ ਜਾਇਜ਼ਾ*

0
27

ਮਾਨਸਾ, 25 ਮਾਰਚ  (ਸਾਰਾ ਯਹਾਂ/  ਮੁੱਖ ਸੰਪਾਦਕ) : ਜ਼ਿਲ੍ਹੇ ਵਿਚ ਹੋਈ ਭਾਰੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਪਿੰਡ ਖਿਆਲਾ ਕਲਾਂ, ਕੋਟੜਾ ਅਤੇ ਭੀਖੀ ਦਾ ਦੌਰਾ ਕਰਕੇ ਮੌਕਾ ਵੇਖਿਆ।   ਡਿਪਟੀ ਕਮਿਸ਼ਨਰ ਨੇ ਮੀਂਹ ਕਾਰਨ ਪ੍ਰਭਾਵਿਤ ਹੋਏ ਖੇਤਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਭਰੋਸਾ ਦਿਵਾਇਆ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਰਿਪੋਰਟ ਸਰਕਾਰ ਨੂੰ ਭੇਜਦਿਆਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।     ਉਨ੍ਹਾਂ ਦੱਸਿਆ ਕਿ ਬਰਸਾਤ ਕਾਰਨ ਹੋਏ ਫਸਲੀ ਨੁਕਸਾਨ ਦਾ ਸਰਵੇਖਣ ਕੀਤਾ ਜਾ ਰਿਹਾ ਹੈ, ਸਰਕਾਰ ਹਰ ਕੁਦਰਤੀ ਆਫਤ ਵਿਚ ਕਿਸਾਨਾਂ ਦੇ ਨਾਲ ਹੈ। ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਫਸਲੀ ਨੁਕਸਾਨ ਦੀ ਰਿਪੋਰਟ ਪੂਰੀ ਪਾਰਦਰਸ਼ਤਾ ਨਾਲ ਬਣਾਈ ਜਾਵੇ।    ਇਸ ਮੌਕੇ ਨਾਇਬ ਤਹਿਸੀਲਦਾਰ ਮਾਨਸਾ ਬੀਰਬਲ ਸਿੰਘ, ਕਾਨੂੰਗੋ ਭੈਣੀ ਬਾਘਾ ਗਿਰਧਾਰੀ ਲਾਲ, ਕਾਨੂੰਗੋ ਭੀਖੀ ਮਿੱਠਾ ਸਿੰਘ, ਪਟਵਾਰੀ ਹਰਮਨਜੀਤ ਸਿੰਘ, ਪਟਵਾਰੀ ਸੂਬਾ ਸਿੰਘ ਤੋਂ ਇਲਾਵਾ ਕਿਸਾਨ ਮੌਜੂਦ ਸਨ।

LEAVE A REPLY

Please enter your comment!
Please enter your name here