*ਡਿਪਟੀ ਕਮਿਸ਼ਨਰ ਨੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਕਿਸਾਨ ਮਿਲਣੀਆਂ ਕੀਤੀਆਂ*

0
18

ਮਾਨਸਾ, 08 ਅਕਤੂਬਰ:(ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹੇ ਦੇ ਪਿੰਡ ਦੂਲੋਵਾਲ ਅਤੇ ਮੋਹਰ ਸਿੰਘ ਵਾਲਾ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਵਿਸ਼ੇਸ਼ ਕਿਸਾਨ ਜਾਗਰੂਕਤਾ ਕੈਂਪ ਲਗਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਮਿੱਟੀ ਵਿੱਚ ਹੀ ਮਿਲਾ ਦੇਣ ਨਾਲ ਜਿੱਥੇ ਮਿੱਟੀ ਦੀ ਉਪਜਾਊ ਸ਼ਕਤੀ ਵਧਦੀ ਹੈ ਉੱਥੇ ਹੀ ਕਿਸਾਨਾਂ ਦਾ ਮਿੱਟੀ ਨੂੰ ਉਪਜਾਊ ਬਣਾਉਣ ਲਈ ਖਾਦਾਂ ’ਤੇ ਹੋਣ ਵਾਲਾ ਬੇਲੋੜਾ ਖਰਚਾ ਵੀ ਘੱਟਦਾ ਹੈ, ਜਿਸ ਦੇ ਫਲਸਰੂਪ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਣਾ ਸੁਭਾਵਿਕ ਹੈ।
ਇਸ ਦੌਰਾਨ ਮੁੱਖ ਖੇਤੀਬਾੜੀ ਅਫ਼ਸਰ, ਸ੍ਰ. ਹਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਵੱਧ ਹੈ। ਕਿਸਾਨਾਂ ਦੀ ਮਦਦ ਨੂੰ ਸੰਭਵ ਬਣਾਉਣ ਲਈ ਵਿਭਾਗ ਵੱਲੋਂ ਸਬਸਿਡੀ ’ਤੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਸੁਪਰ ਸੀਡਰ, ਸਰਫੇਸ ਸੀਡਰ , ਹੈਪੀ ਸੀਡਰ, ਸੁਪਰ ਐਸ.ਐਮ.ਐਸ, ਜੀਰੋ ਟਰਿੱਲ ਆਦਿ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਸਾਨਾਂ ਨੂੰ ਐਕਸ ਸੀਟੂ ਅਤੇ ਇੰਨ ਸੀਟੂ ਤਕਨੀਕਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਅਤੇ ਅਪੀਲ ਕੀਤੀ ਕਿ ਉਹ ਝੋਨੇ  ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ  ਇਸ ਸਬੰਧੀ ਖੇਤੀਬਾੜੀ ਵਿਭਾਗ ਦੀਆਂ ਸ਼ਿਫਾਰਿਸ਼ਾਂ ਅਨੁਸਾਰ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਕਟਾਈ ਸੁਪਰ ਐਸ.ਐਮ.ਐਸ ਲੱਗੀ ਕੰਬਾਇਨ ਨਾਲ ਕਰਨ ਲਈ ਕਿਹਾ ਤਾਂ ਜ਼ੋ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧ ਅਸਾਨੀ ਨਾਲ ਹੋ ਸਕੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਵਿਗਿਆਨਿਕ ਸੈਂਟਰ ਪ੍ਰਦੂਸ਼ਣ ਕੰਟਰੋਲ ਅਤੇ ਕਮਿਸ਼ਨ ਫਾਰ ਏਅਰ ਕੁਆਲਟੀ ਮੈਨੇਜਮੈਂਟ ਵੱਲੋ ਵਿਸ਼ੇਸ਼ ਤੌਰ ’ਤੇ ਪਹੁੰਚੇ ਗੋਰਵ ਗਹਿਲੋਤ ਅਤੇ ਖੇਤੀਬਾੜੀ ਵਿਭਾਗ ਵੱਲੋਂ ਪਿੰਡਾਂ ਵਿੱਚ ਖੇਤੀ ਮਸ਼ੀਨਰੀ ਦੇ ਗਰੁੱਪਾਂ ਦੀ ਪੜਤਾਲ ਵੀ ਕੀਤੀ ਗਈ। ਸੁਖਜਿੰਦਰ ਸਿੰਘ ਅਤੇ ਅਮਨਦੀਪ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ ਨੇ ਕਿਸਾਨਾਂ ਨੂੰ ਖੇਤੀ ਸਬੰਧਿਤ ਵੱਖ ਵੱਖ ਵਿਸ਼ਿਆਂ ’ਤੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਇਸ ਮੌਕੇ ਗੁਰਬਖਸ਼ ਸਿੰਘ ਖੇਤੀ ਉਪ ਨਿਰੀਖਕ ਅਤੇ ਕਿਸਾਨਾਂ ਵੀ ਮੌਜੂਦ ਸਨ।  

NO COMMENTS