*ਡਿਪਟੀ ਕਮਿਸ਼ਨਰ ਮਾਨਸਾ ਨੇ ਸੁਤੰਤਰਤਾ ਦਿਹਾੜੇ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ*

0
30

 ਮਾਨਸਾ, 11 ਅਗਸਤ : (ਸਾਰਾ ਯਹਾਂ/ਹਿਤੇਸ਼ ਸ਼ਰਮਾ) ਸਤੰਤਰਤਾ ਦਿਹਾੜੇ ਦੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਅਗੇਤਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੀ ਸੁਤੰਤਰਤਾ ਦਿਹਾੜਾ ਪੂਰੀਆਂ ਸਿਹਤ ਸਾਵਧਾਨੀਆਂ ਨਾਲ ਮਨਾਇਆ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਇਸ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਜਿਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਜ਼ਿੰਮੇਵਾਰੀ ਲਗਾਈ ਗਈ ਹੈ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਦੱਸਿਆ ਕਿ ਅੰਤਿਮ ਰਿਹਰਸਲ 13 ਅਗਸਤ ਨੂੰ ਸਰਕਾਰੀ ਨਹਿਰੂ ਕਾਲਜ ਦੇ ਖੇਡ ਸਟੇਡੀਅਮ ਵਿਖੇ ਹੋਵੇਗੀ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ, ਐਸ.ਡੀ.ਐਮ. ਮਾਨਸਾ ਡਾ. ਸ਼ਿਖਾ ਭਗਤ, ਐਸ.ਪੀ. ਸ਼੍ਰੀ ਸਤਨਾਮ ਸਿੰਘ ਸਿੱਧੂ, ਸਹਾਇਕ ਕਮਿਸ਼ਨਰ ਸ਼੍ਰੀ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

LEAVE A REPLY

Please enter your comment!
Please enter your name here