*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ*

0
18

ਮਨਸਾ, 10 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ): ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਸਟੇਡੀਅਮ ਵਿਖੇ ਆਜ਼ਾਦੀ ਦਿਹਾੜੇ ਮੌਕੇ ਆਯੋਜਿਤ ਕੀਤੇ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਕਿਹਾ ਕਿ ਸਮੁੱਚੇ ਸਮਾਗਮ ਦੀ ਸਫ਼ਲਤਾ ਲਈ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾਣ। ਉਨ੍ਹਾਂ ਕਿਹਾ ਕਿ ਕੌਮੀ ਦਿਹਾੜਾ ਪੂਰੀ ਸਦਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ ਕਿਉਂ ਜੋ ਸਾਡੇ ਦੇਸ਼ ਦੇ ਮਹਾਨ ਸੂਰਵੀਰਾਂ ਨੇ ਆਪਣੀ ਜਾਨ ਦੀ ਪਰਵਾਹ ਨਾ ਕਰਦਿਆਂ ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਇਆ ਅਤੇ ਉਨ੍ਹਾਂ ਦੀ ਮਹਾਨ ਸ਼ਹਾਦਤ ਦੇ ਸਦਕਾ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਸ਼੍ਰੀ ਮਹਿੰਦਰ ਪਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਚੋਣਵੇਂ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੁਣ ਤੱਕ ਕੀਤੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ 13 ਅਗਸਤ ਨੂੰ ਹੋਣ ਵਾਲੀ ਅੰਤਿਮ ਰਿਹਰਸਲ ਤੋਂ ਪਹਿਲਾਂ ਪਹਿਲਾਂ ਪ੍ਰਬੰਧ ਨੇਪਰੇ ਚੜ੍ਹਾਉਣ ਲਈ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਚਲਦਿਆਂ ਸਰਕਾਰ ਤੋਂ ਪ੍ਰਾਪਤ ਹੋਣ ਵਾਲੇ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਹੀ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ ਅਤੇ ਇਸ ਦੌਰਾਨ ਸਿਹਤ ਸਲਾਹਾਂ ਦੀ ਇੰਨ ਬਿੰਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਵੀ.ਆਈ.ਪੀ ਦੀ ਆਮਦ ਤੇ ਸੁਰੱਖਿਆ, ਪਰੇਡ ਦੀ ਤਿਆਰੀ, ਆਲੇ ਦੁਆਲੇ ਦੀ ਸਾਫ਼ ਸਫ਼ਾਈ ਤੇ ਸਜਾਵਟ, ਪਾਰਕਿੰਗ ਵਿਵਸਥਾ, ਪੀਣ ਵਾਲੇ ਪਾਣੀ ਦਾ ਪ੍ਰਬੰਧ ਸਮੇਤ ਹੋਰ ਕਾਰਜਾਂ ਬਾਰੇ ਹਦਾਇਤਾਂ ਦਿੱਤੀਆਂ। ਮੀਟਿੰਗ ਦੌਰਾਨ ਏ.ਡੀ.ਸੀ ਸ. ਉਪਕਾਰ ਸਿੰਘ, ਸਹਾਇਕ ਕਮਿਸ਼ਨਰ ਸ. ਹਰਜਿੰਦਰ ਸਿੰਘ ਜੱਸਲ ਵੀ ਮੌਜੂਦ ਸਨ। ਕੈਪਸ਼ਨ:ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੀਟਿੰਗ ਕਰਦੇ ਹੋਏ। 

NO COMMENTS