*ਡਿਪਟੀ ਕਮਿਸ਼ਨਰ ਵਲੋਂ ਫਗਵਾੜਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ*

0
11

ਫਗਵਾੜਾ 22 ਅਕਤੂਬਰ (ਸਾਰਾ ਯਹਾਂ/ਸ਼ਿਵ ਕੋੜਾ) ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵਲੋਂ ਫਗਵਾੜਾ ਦਾਣਾ ਮੰਡੀ ਵਿਖੇ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦਿਆਂ ਕਿਹਾ ਗਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫਸਲ ਦਾ ਇਕ-ਇਕ ਖਰੀਦਣ ਲਈ ਵਚਨਬੱਧ ਹੈ ਉਨ੍ਹਾਂ ਐਸ ਐਸ ਪੀ ਕਪੂਰਥਲਾ ਵਤਸਲਾ ਗੁਪਤਾ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਮੰਡੀ ਬੋਰਡ ਦੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਾਣਾ ਮੰਡੀ ਵਿਖੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 78 ਮੰਡੀਆਂ ਵਿਚ ਆਏ 229892 ਮੀਟਰ ਟਨ ਝੋਨੇ ਵਿਚੋਂ 227420 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿਚ ਆਏ ਝੋਨੇ ਵਿਚੋਂ 99 ਫੀਸਦੀ ਦੀ ਖਰੀਦ ਹੋ ਚੁੱਕੀ ਹੈ ਦੱਸਣਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ਵਿਚ 760983 ਮੀਟਰਕ ਟਨ ਝੋਨੇ  ਦੀ ਖਰੀਦ ਦਾ ਟੀਚਾ ਹੈ, ਜਿਸ ਵਿਚੋਂ 30 ਫੀਸਦੀ ਤੋਂ ਵੱਧ ਖਰੀਦ ਹੋ ਚੁੱਕੀ ਹੈ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਚੁਕਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕਿਹਾ ਕਿ ਨਿਰਧਾਰਿਤ 72 ਘੰਟੇ ਦੇ ਸਮੇਂ ਦੇ ਅੰਦਰ-ਅੰਦਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 10 ਹਜ਼ਾਰ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਰਹੀ ਹੈ ਕਿਸਾਨਾਂ ਨੂੰ ਖਰੀਦੇ ਗਏ ਝੋਨੇ ਦੀ ਅਦਾਇਗੀ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਨੂੰ 48 ਘੰਟੇ ਦੇ ਅੰਦਰ-ਅੰਦਰ ਅਦਾਇਗੀ ਯਕੀਨੀ ਬਣਾਈ ਗਈ ਹੈ, ਜਿਸ ਤਹਿਤ 455.77 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਟਰਾਂਸਫਰ ਕੀਤੇ ਗਏ ਹਨ ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਉਣ ਤਾਂ ਜੋ ਉਨ੍ਹਾਂ ਨੂੰ ਫਸਲ ਵੇਚਣ ਵਿਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ)  ਨਵਨੀਤ ਕੌਰ ਬੱਲ ਐਸ.ਡੀ.ਐਮ. ਜਸ਼ਨਜੀਤ ਸਿੰਘ, ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸੰਯੋਗਤਾ, ਜ਼ਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ ਤੇ ਖਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

NO COMMENTS