ਡਿਪਟੀ ਕਮਿਸ਼ਨਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 22 ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

0
30

ਮਾਨਸਾ, 30 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ) :ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਾਲ 2019—20 ਦੌਰਾਨ ਜਿ਼ਲ੍ਹੇ ਦੀਆਂ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿਚੋਂ ਮੈਰਿਟ ਵਿੱਚ ਆਈਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ ਜਿ਼ਲ੍ਹਾ ਪ੍ਰੀਸ਼ਦ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀ ਪ੍ਰਧਾਨਗੀ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ।  ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ 22 ਵਿਦਿਆਰਥਣਾਂ ਨੂੰ ਵਿਦਿਆ ਦੇ ਖੇਤਰ ਵਿੱਚ ਮਾਣਯੋਗ ਪ੍ਰਾਪਤੀਆਂ ਦਰਜ ਕਰਨ ਲਈ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ ਅਤੇ ਸਿਹਤ ਸੰਭਾਲ ਉਤੇ ਆਧਾਰਿਤ  ਹਾਈਜੈਨਿਕ ਕਿੱਟਾਂ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਗਿਆ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਦਾ ਮੁੱਖ ਉਦੇਸ਼ ਸਮਾਜ ਵਿੱਚ ਘੱਟ ਰਹੇ ਬਾਲ ਲਿੰਗ ਅਨੁਪਾਤ ਨੂੰ ਦਰੁਸਤ ਕਰਨਾ, ਕੁੜੀਆਂ ਦੇ ਜਨਮ ਦਾ ਸਵਾਗਤ ਅਤੇ ਉਨ੍ਹਾਂ ਨੂੰ ਸਿੱਖਿਅਤ ਕਰਨਾ ਹੈ। ਉਨ੍ਹਾਂ ਕਿਹਾ ਕਿ ਜਿ਼ਲ੍ਹੇ ਵਿੱਚ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਰਕਲ ਪੱਧਰ ‘ਤੇ ਵਰਕਸ਼ਾਪ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿੱਚ ਘਰੇਲੂ ਹਿੰਸਾ ਐਕਟ, ਬੇਟੀ ਦੇ ਜਨਮ,

ਬੇਟੀਆਂ ਦਾ ਸਮਾਜ ਵਿੱਚ ਮਹੱਤਵ, ਬਾਲ ਵਿਆਹ, ਬੱਚਿਆਂ ਨਾਲ ਸਬੰਧਤ ਕਾਨੂੰਨ, ਔਰਤਾਂ ਦੇ ਅਧਿਕਾਰ ਅਤੇ ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਇਸ ਤਰ੍ਹਾਂ ਦੇ ਜਾਗਰੂਕਤਾ ਸਮਾਗਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ਼੍ਰੀਮਤੀ ਅਮਰਪ੍ਰੀਤ ਕੌਰ, ਐਸ.ਡੀ.ਐਮ. ਬੁਢਲਾਡਾ ਸ੍ਰੀ ਸਾਗਰ ਸੇਤੀਆ, ਜਿ਼ਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀ ਪਰਦੀਪ ਸਿੰਘ ਗਿੱਲ, ਜਿ਼ਲ੍ਹਾ ਸਿੱਖਿਆ ਅਫਸਰ(ਸੈ.ਸਿ) ਸ੍ਰੀ ਜਗਰੂਪ ਸਿੰਘ ਮੌਜੂਦ ਸਨ।

NO COMMENTS