*ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਉਤਸ਼ਾਹ ਨਾਲ ਮਨਾਇਆ 76ਵਾਂ ਗਣਤੰਤਰ ਦਿਵਸ*

0
11

ਫਗਵਾੜਾ 25 ਜਨਵਰੀ (ਸਾਰਾ ਯਹਾਂ/ਸ਼ਿਵ ਕੌੜਾ) ਡਿਵਾਈਨ ਪਬਲਿਕ ਸਕੂਲ ਫਗਵਾੜਾ ਵਿਖੇ ਦੇਸ਼ ਦਾ 76ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਪਿ੍ਰੰਸੀਪਲ ਰੇਨੂੰ ਠਾਕੁਰ ਦੀ ਅਗਵਾਈ ਹੇਠ ਆਯੋਜਿਤ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਸ੍ਰੀ ਪੰਕਜ ਕਪੂਰ ਸ਼ਾਮਲ ਹੋਏ। ਉਹਨਾਂ ਝੰਡਾ ਲਹਿਰਾਉਣ ਦੀ ਰਸਮ ਨਿਭਾਈ। ਉਪਰੰਤ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਦਿਆਂ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਪੜ੍ਹੀਆਂ ਤੇ ਡਾਂਸ ਦੀਆਂ ਖੂਬਸੂਰਤ ਪੇਸ਼ਕਾਰੀਆਂ ਦਿੱਤੀਆਂ। ਪਿ੍ਰੰਸੀਪਲ ਰੇਨੂੰ ਠਾਕੁਰ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦਾ ਮਹੱਤਵ ਦੱਸਿਆ ਅਤੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਦਾ ਆਪਣਾ ਸੰਵਿਧਾਨ ਲਾਗੂ ਹੋਣ ਨਾਲ ਦੇਸ਼ ਨੂੰ ਗਣਰਾਜ ਹੋਣ ਦਾ ਮਾਣ ਪ੍ਰਾਪਤ ਹੋਇਆ ਸੀ ਕਿਉਂਕਿ ਬੇਸ਼ਕ ਭਾਰਤ 15 ਅਗਸਤ 1947 ਨੂੰ ਆਜਾਦ ਹੋ ਗਿਆ ਸੀ ਪਰ ਦੇਸ਼ ਦਾ ਆਪਣਾ ਸੰਵਿਧਾਨ ਨਾ ਹੋਣ ਕਰਕੇ ਦੇਸ਼ ਇੰਗਲੈਂਡ ਦੇ ਸੰਵਿਧਾਨ ‘ਤੇ ਹੀ ਨਿਰਭਰ ਸੀ। ਉਹਨਾਂ ਕਿਹਾ ਕਿ ਸਾਨੂੰ ਸੰਵਿਧਾਨ ਵਿਚ ਦਰਜ ਫਰਜ਼ਾਂ ਤੇ ਅਧਿਕਾਰਾਂ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ। ਸਕੂਲ ਚੇਅਰਮੈਨ ਪੰਕਜ ਕਪੂਰ ਨੇ ਦੇਸ਼ ਦੀ ਆਜਾਦੀ ਲਈ ਜਿੰਦਗੀਆਂ ਵਾਰਨ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਪੜ੍ਹ-ਲਿਖ ਕੇ ਚੰਗੇ ਨਾਗਰਿਕ ਬਣਨ ਅਤੇ ਦੇਸ਼ ਦੀ ਤਰੱਕੀ ਵਿਚ ਯੋਗਦਾਨ ਪਾਉਣ ਲਈ ਪ੍ਰੇਰਿਆ। ਸਮਾਗਮ ਦਾ ਅੰਤ ਰਾਸ਼ਟਰ ਗਾਨ ਦੇ ਨਾਲ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ ਅਤੇ ਵਿਦਿਆਰਥੀ ਹਾਜਰ ਸਨ।  

LEAVE A REPLY

Please enter your comment!
Please enter your name here