
10,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਡੀਏਵੀ ਪਬਲਿਕ ਸਕੂਲ ’ਚ ਹਿੰਦੀ ਰੀਡਰ ਦੀ ਪ੍ਰਤੀਯੋਗਤਾ ਕਰਵਾਈ ਗਈਡੀਏਵੀ ਪਬਲਿਕ ਸਕੂਲ ਮਾਨਸਾ ’ਚ ਚੌਥੀ ਜਮਾਤ ਦੇ ਬੱਚਿਆਂ ਦੀ ਹਿੰਦੀ ਰੀਡਰ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਵਿਚ ਮੈਡਮ ਨਰਿੰਦਰ ਕੌਰ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਦੌਰਾਨ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਪਹਿਲੇ ਅਤੇ ਦੂਸਰੇ ਸਥਾਨ ’ਤੇ ਆਉਣ ਵਾਲੇ ਵਿਦਿਆਰਥੀਆਂ ਪ੍ਰਭਜੋਤ ਕੌਰ, ਸੀਰਤ, ਕਵਿਸ਼ ਗਰਗ, ਕੁਸ਼ ਗਰਗ, ਪੂਰਵੀ, ਜਪਜੀ ਨੂੰ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਤੀਯੋਗਤਾਵਾਂ ਕਰਵਾਉਣ ਨਾਲ ਵਿਦਿਆਰਥੀਆਂ ਦਾ ਮਨੋਬਲ ਵੱਧਦਾ ਹੈ ਅਤੇ ਉਨ੍ਹਾਂ ਵਿਚ ਆਤਮ ਵਿਸ਼ਵਾਸ ਪੈਦਾ ਹੁੰਦਾ ਹੈ। ਉਨ੍ਹਾਂ ਨੇ ਇਸ ਮੁਕਾਬਲੇ ਵਿਚ ਵਿਦਿਆਰਥੀ ਜੀਵਨ ਵਿਚ ਮਹੱਤਤਾ ਦੇ ਬਾਰੇ ਵਿਚ ਦੱਸਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਅਕਾਦਮੀ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦਾ ਬਹੁਮੁਖੀ ਵਿਕਾਸ ਕਰਨ ਵਿਚ ਬਹੁਤ ਉਪਯੋਗੀ ਹੈ।
