*ਡੀਏਵੀ ਪਬਲਿਕ ਸਕੂਲ ਮਾਨਸਾ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੀਟ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ*

0
32

ਮਾਨਸਾ 07 ਅਕਤੂਬਰ (ਸਾਰਾ ਯਹਾਂ/ਵਿਨਾਇਕ ਸ਼ਰਮਾ): ਸਥਾਨਕ ਐਸ.ਡੀ.ਕੇ.ਐਲ.  ਡੀ.ਏ.ਵੀ.  ਪਬਲਿਕ ਸਕੂਲ ਮਾਨਸਾ ਲਈ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਜ਼ੋਨਲ ਐਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਕੁੱਲ 47 ਮੈਡਲ ਜਿੱਤੇ।ਇਹ ਖੇਡਾਂ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਕਰਵਾਈਆਂ ਗਈਆਂ।  ਇਸ ਮੁਕਾਬਲੇ ਵਿੱਚ ਸਕੂਲੀ ਵਿਦਿਆਰਥੀਆਂ ਨੇ ਅੰਡਰ-14, ਅੰਡਰ-17 ਅਤੇ ਅੰਡਰ-19 ਗਰੁੱਪ ਮੁਕਾਬਲਿਆਂ ਵਿੱਚ ਟਰੈਕ ਅਤੇ ਫੀਲਡ ਮੁਕਾਬਲਿਆਂ ਵਿੱਚ ਭਾਗ ਲਿਆ। 4, 5 ਅਤੇ 6 ਅਕਤੂਬਰ ਨੂੰ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਆਪਣੀ ਜੌਹਰ ਦਿਖਾਉਂਦੇ ਹੋਏ ਵੱਖ-ਵੱਖ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਅਤੇ ਕਾਂਸੀ ਦੇ ਤਗਮੇ ਜਿੱਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਕਾਰਨ ਸਕੂਲ ਵਿੱਚ ਖੁਸ਼ੀ ਦਾ ਮਾਹੌਲ ਹੈ।  ਡੀ.ਏ.ਵੀ ਸਕੂਲ ਦੀ ਸ਼ਾਨਦਾਰ ਕਾਰਗੁਜ਼ਾਰੀ ਸਦਕਾ ਬੱਚਿਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲੇ ਦੌਰਾਨ 13 ਸੋਨ ਤਗਮੇ, 14 ਬੱਚਿਆਂ ਨੇ ਚਾਂਦੀ ਦੇ ਤਗਮੇ ਅਤੇ 20 ਕਾਂਸੀ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਆਪਣੇ ਸੰਦੇਸ਼ ਵਿੱਚ ਸਾਰੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਖੇਡਾਂ ਰਾਹੀਂ ਆਪਣੇ ਸਕੂਲ, ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

NO COMMENTS