
ਮਾਨਸਾ 20 ਜਨਵਰੀ (ਸਾਰਾ ਯਹਾਂ/ਵਿਨਾਇਕ ਸ਼ਰਮਾ)ਸਥਾਨਕ ਸਕੂਲ ਡੀ.ਏ.ਵੀ.ਮਾਨਸਾ ਵਿਖੇ ਵਿਦਿਆਰਥੀਆਂ ਦੀ ਅਦਾਕਾਰੀ ਅਤੇ ਕਾਮੇਡੀ ਪ੍ਰਤਿਭਾ ਨੂੰ ਨਿਖਾਰਨ, ਤਣਾਅ ਘਟਾਉਣ ਅਤੇ ਆਤਮ-ਵਿਸ਼ਵਾਸ ਵਧਾਉਣ ਦੇ ਉਦੇਸ਼ ਨਾਲ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਦੀ ਪ੍ਰਧਾਨਗੀ ਹੇਠ ਇੱਕ ਸ਼ਾਨਦਾਰ ਕਾਮੇਡੀ ਸ਼ੋਅ ਕਰਵਾਇਆ ਗਿਆ, ਜਿਸ ਵਿੱਚ ਚਾਰੇ ਹਾਊਸ – ਰਿਗਵੇਦ , ਸਾਮਵੇਦ, ਯਜੁਰਵੇਦ ਅਤੇ ਅਥਰਵਵੇਦ, ਛੇਵੀਂ, ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਮਨੋਰੰਜਕ ਪੇਸ਼ਕਾਰੀਆਂ ਜਿਵੇਂ ਕਿ ਮੋਨੋ ਐਕਟਿੰਗ, ਮਿਮਿਕਰੀ ਅਤੇ ਚੁਟਕਲੇ ਸੁਣਾ ਕੇ ਦਰਸ਼ਕਾਂ ਨੂੰ ਖੂਬ ਹਸਾਇਆ। ਸੱਤਵੀਂ ਜਮਾਤ ਦੇ ਵਿਦਿਆਰਥੀ ਏਕਮਜੋਤ ਸਿੰਘ ਸਿੱਧੂ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ‘ਐਕਸੀਲੈਂਟ ਪਰਫਾਰਮਰ’ ਐਲਾਨਿਆ ਗਿਆ।
ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਹਾਊਸ ਕੁਆਰਡੀਨੇਟਰ ਸ਼੍ਰੀਮਤੀ ਜੋਤੀ ਬਾਂਸਲ ਅਤੇ ਜੇਤੂ ਰਿਗਵੇਦ ਹਾਊਸ ਦੇ ਇਨਚਾਰਜ ਅਤੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਪ੍ਰਤਿਭਾ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਅਜਿਹੇ ਮੁਕਾਬਲੇ ਪਹਿਲਾਂ ਵੀ ਹੁੰਦੇ ਰਹੇ ਹਨ ਅਤੇ ਭਵਿੱਖ ਵਿੱਚ ਵੀ ਹੁੰਦੇ ਰਹਿਣਗੇ।
