*ਡੀਏਵੀ ਸਕੂਲ ਮਾਨਸਾ ਵਿੱਚ ਬਾਲ ਦਿਵਸ ਮੌਕੇ ਤੇ ਪਹਿਲੀ ਅਤੇ ਦੂਜੀ ਕਲਾਸ ਦੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ*

0
8

ਮਾਨਸਾ 15,ਨਵੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੇ ਡੀਏਵੀ ਪਬਲਿਕ ਸਕੂਲ ਵਿਚ ਬਾਲ ਦਿਵਸ ਦੇ ਮੌਕੇ ਤੇਵਿਦਿਆਰਥੀਆਂ ਦੀਆਂ ਕਈ ਤਰ੍ਹਾਂ ਦੀਆਂ ਖੇਲ ਗਤਿਵਿਧੀਆਂ ਕਰਵਾਈਆਂ ਗਈਆਂ । ਇਸ ਮੌਕੇ ਤੇ ਛੋਟੇ ਬੱਚਿਆ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਬੱਚਿਆਂ ਨੇ ਬਹੁਤ ਅਨੰਦ ਮਾਣਿਆ। ਇਸ ਮੌਕੇ ਤੇ ਸਕੂਲ ਦੇ ਮੁੱਖ ਅਧਿਆਪਕ ਜੀ ਨੇ ਬੱਚਿਆਂ ਨੂੰ ਬਾਲ ਦਿਵਸ ਦੀ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਗੀਤ ,ਖੇਲ ਕੁੱਦ ਤਣਾਅ ਮੁਕਤ ਕਰਦੇ ਹਨ। ਉਹਨਾਂ ਨੇ ਵਿਦਿਆਰਥੀਆਂ ਨੂੰ ਕਿਤਾਬੀ ਸਿੱਖਿਆ ਦੇ ਨਾਲ-ਨਾਲ ਖੇਡਾ ਵਿਚ ਦਿਲਚਸਪੀ ਦਿਖਾਉਣ ਤੇ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਉਪਰੰਤ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਵਿਦਿਆਰਥੀਆਂ ਦੀ ਹੌਂਸਲਾ ਅਫਜਾਈ ਕੀਤੀ ਉਨ੍ਹਾਂ ਇਸ ਮੁਕਾਬਲੇ ਨੂੰ ਕਰਵਾਉਣ ਲਈ ਅਧਿਆਪਕਾਂ ਦੀ ਪ੍ਰਸ਼ੰਸਾ ਕੀਤੀ।

NO COMMENTS