
ਮਾਨਸਾ 26,ਨਵੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੇ ਡੀਏਵੀ ਸਕੂਲ ਵਿੱਚ ਗਿਆਰਵੀ ਕਲਾਸ ਲਈ ਸਾਇੰਸ ਆਰਟਸ ਅਤੇ ਕਾਮਰਸ ਦੇ ਵਿਦਿਆਰਥੀਆਂ ਲਈ ਭਾਸ਼ਨ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਾਮਰਸ ਦੇ ਵਿਦਿਆਰਥੀਆਂ ਦਾ ਵਿਸ਼ਾ covid 19 ਮਹਾਮਾਰੀ ਦਾ ਵਪਾਰ ਤੇ ਪ੍ਰਭਾਵ, ਆਰਟਸ ਦੇ ਵਿਦਿਆਰਥੀਆਂ ਲਈ ਭਾਰਤੀ ਅਰਥਵਿਵਸਥਾ ਉੱਤੇ ਪ੍ਰਭਾਵ ਅਤੇ ਸਾਇੰਸ ਦੇ ਵਿਦਿਆਰਥੀਆਂ ਲਈ technology ਉੱਤੇ ਪ੍ਰਭਾਵ ਰੱਖਿਆ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਤੀਯੋਗਤਾਵਾਂ ਵਿੱਚ ਬੱਚਿਆਂ ਨੂੰ ਵੱਧ ਤੋਂ ਵੱਧ ਹਿੱਸਾ ਲੈਣਾ ਚਾਹੀਦਾ ਹੈ ਤਾਂ ਕਿ ਸਾਡੇ ਬੱਚੇ ਨਿਡਰ ਹੋ ਕੇ ਆਪਣੇ ਵਿਚਾਰਾਂ ਨੂੰ ਸਭ ਦੇ ਸਾਹਮਣੇ ਪ੍ਰਸਤੁਤ ਕਰ ਸਕਣ। ਇਸ ਭਾਸ਼ਣ ਪ੍ਰਤੀਯੋਗਤਾ ਨੂੰ ਸਹੀ ਢੰਗ ਨਾਲ ਚਲਾਉਣ ਲਈ ਸਕੂਲ ਅਧਿਆਪਕ ਮੈਡਮ ਰੀਤੂ ਜਿੰਦਲ, ਮੈਡਮ ਜੋਤੀ, ਮੈਡਮ ਰੇਣੂ, ਮਿਸਟਰ ਆਕਾਸ ਅਤੇ ਮਿਸਟਰ ਸੰਦੀਪ ਸਿੰਘ ਦੀ ਸਕੂਲ ਪ੍ਰਿੰਸੀਪਲ ਦੁਆਰਾ ਕੀਤੀ ਗਈ। ਜੇਤੂ ਵਿਦਿਆਰਥੀਆਂ ਨੂੰ ਪੁਰਸਕਾਰ ਵੀ ਦਿੱਤੇ ਗਏ।
