*ਡੀਏਵੀ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਬੱਚਿਆਂ ਵੱਲੋਂ ਮਨਾਇਆ ਬਸੰਤ ਪੰਚਮੀ ਅਤੇ ਗਣਤੰਤਰ ਦਿਵਸ ਦਾ ਤਿਉਹਾਰ*

0
12

 ਮਾਨਸਾ (ਸਾਰਾ ਯਹਾਂ/ ਜੋਨੀ ਜਿੰਦਲ ): ਸਥਾਨਕ ਸ਼ਹਿਰ ਦੇ ਡੀ.ਏ.ਵੀ ਪਬਲਿਕ ਸਕੂਲ ਵਿੱਚ ਗਣਤੰਤਰ ਦਿਵਸ ਅਤੇ ਬਸੰਤ ਪੰਚਮੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ।ਸਥਾਨਕ ਸ਼ਹਿਰ ਦੇ ਡੀ.ਏ.ਵੀ ਪਬਲਿਕ ਸਕੂਲ ਵਿੱਚ ਬੈਂਡ ਦੀ ਧੁਨ ਨਾਲ ਪਰੇਡ ਕੱਢੀ ਗਈ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ, ਦੇਸ਼ ਭਗਤੀ ਦੇ ਗੀਤਾਂ ‘ਤੇ ਡਾਂਸ ਦੇ ਨਾਲ-ਨਾਲ ਗਣਤੰਤਰ ਦਿਵਸ ਮੌਕੇ ਭਾਸ਼ਣ ਅਤੇ ਬਸੰਤ ਪੰਚਮੀ ਦੇ ਤਿਉਹਾਰ ਮੌਕੇ ਕਵਿਤਾ ਉਚਾਰਨ ਵੀ ਕੀਤਾ ਗਿਆ। ਐਲਕੇਜੀ ਅਤੇ ਯੂਕੇਜੀ ਦੇ ਬੱਚਿਆਂ ਵੱਲੋਂ ਬਸੰਤ ਪੰਚਮੀ ਦੇ ਤਿਉਹਾਰ ਨਾਲ ਸਬੰਧਤ ਵੱਖ-ਵੱਖ ਗਤੀਵਿਧੀਆਂ ਵੀ ਕੀਤੀਆਂ ਗਈਆਂ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਗਣਤੰਤਰ ਦਿਵਸ ਦੇ ਨਾਲ-ਨਾਲ 26 ਜਨਵਰੀ ਨੂੰ ਬਸੰਤ ਪੰਚਮੀ ਦਾ ਤਿਉਹਾਰ ਵੀ ਮਨਾਇਆ ਜਾ ਰਿਹਾ ਹੈ। ਉਨ੍ਹਾਂ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਦੱਸਿਆ ਕਿ ਇਸ ਦਿਨ ਮਾਂ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਮਾਂ ਸਰਸਵਤੀ ਨੂੰ ਵਿੱਦਿਆ ਦੀ ਦੇਵੀ ਵਜੋਂ ਜਾਣ ਕੇ ਪੂਜਾ ਕੀਤੀ ਜਾਂਦੀ ਹੈ। ਇਸ ਲਈ ਅੱਜ ਦਾ ਦਿਨ ਵਿਦਿਆਰਥੀਆਂ ਲਈ ਬਹੁਤ ਖਾਸ ਮੰਨਿਆ ਜਾਂਦਾ ਹੈ।

NO COMMENTS