*ਡੀਏਵੀ ਸਕੂਲ ਵਿੱਚ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ*

0
24

ਮਾਨਸਾ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਸਕੂਲ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਦੀ ਅਗਵਾਈ ਹੇਠ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ। ਜਿਸ ਤਹਿਤ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ।ਜਿਸ ਵਿਚ ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸ੍ਰੀ ਸੂਰਜ ਪ੍ਰਕਾਸ਼ ਗੋਇਲ, ਸ੍ਰੀ ਅਸ਼ੋਕ ਕੁਮਾਰ ਗਰਗ, ਐਡਵੋਕੇਟ ਸ੍ਰੀ ਆਰਸੀ ਗੋਇਲ ਤੋਂ ਇਲਾਵਾ ਦੋ ਵੱਖ-ਵੱਖ ਪਿੰਡਾਂ ਦੇ ਸਰਪੰਚ ਪਰਮਜੀਤ ਸਿੰਘ ਵੱਡਾ ਨੰਗਲ, ਮੱਖਣ ਸਿੰਘ ਚਕੇਰੀਆਂ, ਤ੍ਰਿਲੋਚਨ ਸਿੰਘ ਜਵਾਹਰਕੇ, ਗੁਰਤੇਜ ਸਿੰਘ ਨੰਗਲ ਕਾਲਾ ਅਤੇ ਸ. ਜਸਵਿੰਦਰ ਸਿੰਘ ਲੱਲੂਆਣਾ ਆਦਿ ਸ਼ਾਮਲ ਸਨ। ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੇ ਪ੍ਰੋਗਰਾਮ ਵਿੱਚ ਪਿੰਡ ਦੇ ਵੱਖ-ਵੱਖ ਕੰਮਾਂ ਜਿਵੇਂ ਮੱਛੀ ਪਾਲਣ, ਪੋਲਟਰੀ ਫਾਰਮਿੰਗ, ਖੇਤੀਬਾੜੀ ਪ੍ਰਣਾਲੀ ਅਤੇ ਪਿੰਡਾਂ ਵਿੱਚ ਲੱਗਣ ਵਾਲੇ ਮੇਲੇ ਆਦਿ ਨੂੰ ਖੂਬਸੂਰਤੀ ਨਾਲ ਪੇਸ਼ ਕੀਤਾ।ਬਾਹਰਵੀ ਜਮਾਤ ਦੀਆਂ ਵਿਦਿਆਰਥਣਾਂ ਮਨਸਵੀ ਅਤੇ ਸਿਮਰਤ ਨੇ ਸਟੇਜ ਦਾ ਸੰਚਾਲਨ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ। ਸਕੂਲ ਅਧਿਆਪਕਾ ਸ੍ਰੀਮਤੀ ਪਦਮਾ ਮੋਰੀਆ ਨੇ ਵੀ ਆਪਣੇ ਭਾਸ਼ਣ ਵਿੱਚ ਪੰਚਾਇਤੀ ਪ੍ਰਣਾਲੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ। ਛੇਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਵੱਖ-ਵੱਖ ਨਾਟਕ ਪੇਸ਼ ਕੀਤੇ ਗਏ।  ਵੱਡਾ ਨੰਗਲ ਕਲਾ ਦੇ ਸਰਪੰਚ ਪਰਮਜੀਤ ਸਿੰਘ ਨੇ ਵੀ ਆਪਣੇ ਭਾਸ਼ਣ ਰਾਹੀਂ ਪੰਚਾਇਤੀ ਕਾਰਜ ਪ੍ਰਣਾਲੀ ਬਾਰੇ ਜਾਣਕਾਰੀ ਦਿੱਤੀ।ਸਕੂਲ ਮੈਨੇਜਮੈਂਟ ਕਮੇਟੀ ਮੈਂਬਰ ਸ਼੍ਰੀ ਅਸ਼ੋਕ ਕੁਮਾਰ ਗਰਗ ਅਤੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਵੱਲੋਂ ਪੰਚਾਇਤੀ ਕਾਰਜ ਪ੍ਰਣਾਲੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਨੇ ਪ੍ਰੋਗਰਾਮ ਵਿੱਚ ਸ਼ਾਮਲ ਸਰਪੰਚਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।

NO COMMENTS