
Punjab News: ਮੁਕਤਸਰ ਦੇ ਮਲੋਟ ਰੋਡ ‘ਤੇ ਸਥਿਤ ਇਕ ਪੈਲੇਸ ‘ਚ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆ ਰਹੀਂ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਡੀ.ਜੇ. ਤੇ ਗਾਣੇ ਨੂੰ ਲੈ ਕੇ ਮਾਮੂਲੀ ਝਗੜੇ ਕਾਰਨ ਗੋਲੀ ਚਲੀ। ਇਸ ਦੌਰਾਨ ਫਾਈਨਾਂਸ ਕੰਪਨੀ ਦੇ ਮਾਲਕ ਗੁਰਲਾਲ ਸੰਧੂ ਨੂੰ ਗੋਲੀ ਲੱਗਣ ਨਾਲ ਉਹ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ, ਜਿਸ ਨੂੰ ਮੁਕਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜ਼ਖਮੀ ਵਿਅਕਤੀ ਦੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ, ਜਿਨ੍ਹਾਂ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਵਿਆਹ ਸਮਾਗਮ ਵਿੱਚ ਹਥਿਆਰਾਂ ਦੀ ਮਨਾਹੀ ਹੋਣ ਦੇ ਬਾਵਜੂਦ ਉਕਤ ਵਿਅਕਤੀ ਅੰਦਰ ਹਥਿਆਰ ਕਿਵੇਂ ਲੈ ਕੇ ਗਿਆ।
ਵੱਡਾ ਸਵਾਲ ਇਹ ਹੈ ਕਿ ਲਗਾਤਾਰ ਪੰਜਾਬ ਵਿੱਚ ਸਰਕਾਰ ਅਤੇ ਪੁਲਿਸ ਗੰਨ ਕਲਚਰ ਨੂੰ ਲੈ ਕੇ ਸਖ਼ਤ ਹੈ ਅਤੇ ਅਸਲਾ ਲਾਇਸੈਂਸਾਂ ਦੀ ਵੀ ਸਮੀਖਿਆ ਕੀਤੀ ਜਾ ਰਹੀ ਹੈ। ਪਰ ਇਸ ਦੇ ਬਾਵਜੂਦ ਹਰ ਰੋਜ਼ ਘਟਨਾਵਾਂ ਵਾਪਰ ਰਹੀਆਂ ਹਨ।
