*ਲੁਧਿਆਣਾ ਡੀਸੀ ਦੇ ਹੁਕਮਾਂ ਮੁਤਾਬਕ ਹੁਣ ਲੁਧਿਆਣਾ ਵਾਸਿਆਂ ਨੂੰ ਮਿਲੀ ਕੁਝ ਰਾਹਤ, ਬਦਲ ਗਿਆ ਦੁਕਾਨਾਂ ਖੁਲ੍ਹਣ ਦਾ ਸਮਾਂ*

0
167

ਲੁਧਿਆਣਾ 20,ਮਈ(ਸਾਰਾ ਯਹਾਂ/ਬਿਊਰੋ ਰਿਪੋਰਟ): ਡੀਸੀ ਵਰਿੰਦਰ ਸ਼ਰਮਾ ਨੇ ਦੁਕਾਨਾਂ ਬੰਦ ਕਰਨ ਦਾ ਸਮਾਂ ਬਦਲਿਆ ਹੈ। ਹੁਣ ਸ਼ਹਿਰ ਵਿਚ ਦੁਕਾਨਾਂ ਦੁਪਹਿਰ 12 ਵਜੇ ਦੀ ਥਾਂ ਦੁਪਹਿਰ 1 ਵਜੇ ਬੰਦ ਹੋਣਗੀਆਂ। ਇਹ ਨਿਯਮ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਲਾਗੂ ਕੀਤਾ ਗਿਆ ਹੈ। ਦੱਸ ਦਈਏ ਕਿ ਸੂਬੇ ‘ਚ ਕੋਰੋਨਾ ਦੇ ਵਧ ਰਹੇ ਕੇਸਾਂ ਕਰਕੇ ਸਖ਼ਤੀਆਂ ਲੀਗੂ ਕੀਤੀਆਂ ਗਈਆਂ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹਿਆਂ ‘ਚ ਪਾਬੰਦੀਆਂ ਅਤੇ ਢਿੱਲ ਦਾ ਫੈਸਲਾ ਲੈਣ ਦਾ ਅਧਿਕਾਰ ਡੀਸੀ ਨੂੰ ਦਿੱਤਾ ਹੈ।

ਇਸ ਦੇ ਨਾਲ ਹੀ ਹੁਣ ਲੁਧਿਆਣਾ ਦੇ ਡੀਸੀ ਵਲੋਂ ਰੈਸਟੋਰੈਂਟ ‘ਚ ਬੈਠ ਖਾਣਾ ਨਾ ਖਿਲਆਉਣ, ਪਰ 8 ਵਜੇ ਤੱਕ ਹੋਮ ਡਿਲੀਵਰੀ ਦੀ ਇਜਾਜ਼ਤ ਦਿੱਤੀ ਗਈ ਹੈ। ਡੀਸੀ ਵਰਿੰਦਰ ਸ਼ਰਮਾ ਨੇ ਇਹ ਦਿਸ਼ਾ ਨਿਰਦੇਸ਼ ਅਧਿਕਾਰੀਆਂ ਨੂੰ ਭੇਜੇ ਹਨ। ਉਨ੍ਹਾਂ ਕਿਹਾ ਕਿ ਸ਼ਨੀਵਾਰ ਅਤੇ ਐਤਵਾਰ ਨੂੰ ਪੂਰਨ ਲੌਕਡਾਊਨ ਲੱਗਿਆ ਰਹੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਦੁਕਾਨਾਂ ਸਵੇਰੇ 5 ਵਜੇ ਤੋਂ 12 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।

Babushahi.com

ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਦੇ ਸਭ ਤੋਂ ਵੱਧ ਮਾਮਲੇ ਲੁਧਿਆਣਾ ਵਿਚ ਸਾਹਮਣੇ ਆ ਰਹੇ ਹਨ। ਇਸਦਾ ਇੱਕ ਵੱਡਾ ਕਾਰਨ ਇਹ ਹੈ ਕਿ ਸਾਨੂੰ ਸਰੀਰਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਹੀਂ ਕਰਨਾ ਹੈ। ਲੁਧਿਆਣਾ ਵਿੱਚ ਕੋਰੋਨਾ ਦੀ ਲਾਗ ਕਾਰਨ ਹਾਲਤ ਲਗਾਤਾਰ ਬਦਤਰ ਹੁੰਦੀ ਜਾ ਰਹੀ ਹੈ। ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੀ ਲਾਗ ਕਾਰਨ ਕਈ ਮੌਤਾਂ ਹੋ ਚੁੱਕੀਆਂ ਹਨ। ਲੋਕਾਂ ਦੀ ਲਾਪ੍ਰਵਾਹੀ ਕਾਰਨ ਪਿਛਲੇ ਕੁਝ ਦਿਨਾਂ ਤੋਂ ਸਥਿਤੀ ਲਗਾਤਾਰ ਗੰਭੀਰ ਬਣੀ ਹੋਈ ਹੈ। ਜ਼ਿਲ੍ਹੇ ਦੇ ਬਹੁਤ ਸਾਰੇ ਲੋਕ ਹੁਣ ਤੱਕ ਕੋਰੋਨਾ ਦੀ ਪਕੜ ‘ਚ ਦਮ ਤੋੜ ਚੁੱਕੇ ਹਨ।

LEAVE A REPLY

Please enter your comment!
Please enter your name here