*ਡੀ ਏ ਪੀ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਕੇਂਦਰ ਨੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ -ਡਾ ਨਿਸ਼ਾਨ ਸਿੰਘ*

0
37

ਬੋਹਾ 9ਅਪਰੈਲ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )-ਕੇਂਦਰ ਦੀ ਬੀਜੇਪੀ ਸਰਕਾਰ ਨੇ ਡੀਏਪੀ ਖਾਦ ਦੇ ਰੇਟਾਂ ਵਿਚ ਭਾਰੀ ਵਾਧਾ ਕਰਕੇ ਦਿੱਲੀ ਕਿਸਾਨੀ ਸੰਘਰਸ਼ ਤੇ ਬੈਠੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਛਿੜਕਿਆ ਹੈ  ਜਿਸ ਤੋਂ ਸਾਬਤ ਹੁੰਦਾ ਹੈ ਕਿ ਮੋਦੀ ਸਰਕਾਰ ਪੰਜਾਬ ਦੀ ਕੱਟੜ ਦੁਸ਼ਮਣ ਬਣ ਗਈ ਹੈ ਅਤੇ ਉਹ ਪੰਜਾਬ ਨਾਲ ਲਗਾਤਾਰ ਜਿਆਦਤੀਆਂ ਕਰ ਰਹੀ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਬੁਢਲਾਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਡਾ ਨਿਸ਼ਾਨ ਸਿੰਘ ਹਾਕਮਵਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ  ।ਡਾ ਨਿਸ਼ਾਨ ਨੇ ਆਖਿਆ ਕਿ ਕੇਂਦਰ ਸਰਕਾਰ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੀ ਥਾਂ ਲਗਾਤਾਰ ਪੰਜਾਬ ਵਿਰੋਧੀ ਐਲਾਨ ਕਰ ਰਹੀ ਹੈ  ਕਿਉਂਕਿ ਜਿਥੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਮਾਮਲੇ ਤੇ ਬੀਤੇ ਕੱਲ੍ਹ ਪੰਜਾਬ ਦੇ ਮੰਤਰੀਆਂ ਨਾਲ ਮੀਟਿੰਗ ਬੇਸਿੱਟਾ ਰਹੀ ਉੱਥੇ ਡੀਏਪੀ ਖਾਦ ਵਿੱਚ ਰੇਟਾਂ ਦਾ ਵਾਧਾ ਕਰ ਕੇ ਉਸ ਨੇ ਆਪਣਾ ਪੰਜਾਬ ਵਿਰੋਧੀ  ਹੋਣ ਦਾ ਸਬੂਤ ਦੇ ਦਿੱਤਾ ਹੈ  ।ਅਕਾਲੀ ਆਗੂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹਾ ਹੈ ਤੇ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਅਤੇ ਪੰਜਾਬ ਦੇ ਲਈ ਹਮੇਸ਼ਾਂ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ  ਅਤੇ ਹੁਣ ਵੀ ਸ਼੍ਰੋਮਣੀ ਅਕਾਲੀ ਦਲ ਬੀਜੇਪੀ ਦੀਆਂ ਇਨ੍ਹਾਂ ਧੱਕੇਸ਼ਾਹੀਆਂ ਵਿਰੁੱਧ ਆਵਾਜ਼ ਬੁਲੰਦ ਕਰ ਰਿਹਾ ਹੈ ਇਸ ਲਈ ਕਿਸਾਨਾਂ ਦੇ ਹੱਕ ਵਿੱਚ ਡਟ ਕੇ ਖਡ਼੍ਹਾ ਹੈ ।ਉਨ੍ਹਾਂ ਆਖਿਆ ਕਿ ਕੇਂਦਰ ਸਰਕਾਰ ਆਪਣਾ ਅੜੀਅਲ ਰਵੱਈਆ ਤਿਆਗ ਕੇ ਕਿਸਾਨਾਂ ਨਾਲ ਕਾਲੇ ਕਾਨੂੰਨਾਂ ਦੇ ਮੁੱਦੇ ਤੇ ਗੱਲ ਕਰੇ ਅਤੇ ਡੀਏਪੀ ਖਾਦ ਦੇ ਨਾਲ ਨਾਲ ਪੈਟਰੋਲ ਡੀਜ਼ਲ ਆਦਿ ਦੀਆਂ ਕੀਮਤਾਂ ਵਿੱਚ  ਕਟੌਤੀ ਕਰੇ  ।ਇਸ ਮੌਕੇ ਮਾਰਕੀਟ ਕਮੇਟੀ ਬੋਹਾ ਦੇ ਸਾਬਕਾ ਚੇਅਰਮੈਨ ਬੱਲਮ ਸਿੰਘ ਕਲੀਪੁਰ ਗੁਰਮੁਖ ਸਿੰਘ ਸਿੱਧੂ ਸ਼ਹੀਦ ਭਗਤ ਸਿੰਘ ਯੂਥ ਕਲੱਬ ਹਾਕਮਵਾਲਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਬੱਬਲ ਆਦਿ ਮੌਜੂਦ ਸਨ  ।

NO COMMENTS