*ਡੀ.ਏ.ਵੀ. ਪਬਲਿਕ ਸਕੂਲ ਨੇ ਕੀਤਾ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ*

0
37

ਮਾਨਸਾ ਦਸੰਬਰ 18 (ਸਾਰਾ ਯਹਾਂ/ਜੋਨੀ ਜਿੰਦਲ ) :ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ ਮਾਨਸਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਬੱਚਿਆਂ ਦੇ ਚੰਗੇ ਭਵਿੱਖ ਅਤੇ ਚੰਗੀ ਪੜ੍ਹਾਈ ਵਿੱਚ ਬਿਹਤਰੀ ਲਿਆਉਣ ਲਈ ਵਿਚਾਰ ਕੀਤੇ ਗਿਆ।     ਡੀ.ਏ.ਵੀ. ਪਬਲਿਕ ਸਕੂਲ ਮਾਨਸਾ ਵਿੱਚ ਹੋਈ ਅਧਿਆਪਕ-ਮਾਪੇ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿੱਚ ਰਹਿਣ ਦਾ ਮਹੱਤਵ ਅਤੇ ਦੇ ਭਵਿੱਖ ਵਿੱਚ ਹੋਣ ਵਾਲੇ ਚੰਗੇ ਪ੍ਰਭਾਵ ਤੇ ਰੋਸ਼ਨੀ ਪਾਈ ਗਈ।     ਇਸ ਮੌਕੇ ਤੇ ਬੱਚਿਆਂ ਨੂੰ ਪੜ੍ਹਾਈ ਸਬੰਧੀ ਮਹੱਤਵਪੂਰਨ ਹੱਲ ਵੀ ਦੱਸੇ ਗਏ। ਮੀਟਿੰਗ ਦੌਰਾਨ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਬੱਚਿਆਂ ਦੀ ਪੜ੍ਹਾਈ ਸਬੰਧੀ ਪੁੱਛੇ ਗਏ ਸਵਾਲਾਂ ਤਸੱਲੀਬਖਸ਼ ਜਵਾਬ ਦੇ ਕੇ ਉਨ੍ਹਾਂ ਦੀਆਂ ਸ਼ੰਕਾਵਾਂ ਨੂੰ ਦੂਰ ਕੀਤਾ ਅਤੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਕੂਲ, ਪ੍ਰਬੰਧਕ, ਅਧਿਆਪਕ ਅਤੇ ਮਾਪੇ ਆਪਸ ਵਿੱਚ ਮਿਲਕੇ ਹੀ ਬੱਚਿਆਂ ਦੇ ਸੁਨਹਿਰੀ ਭਵਿੱਖ ਦਾ ਨਿਰਮਾਣ ਕਰ ਸਕਦੇ ਹਨ।

NO COMMENTS