*ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਮਨਾਇਆ ਲੋਹੜੀ ਅਤੇ ਮਕਰ ਸੰਕ੍ਰਾਂਤੀ ਦਾ ਤਿਓਹਾਰ*

0
33

ਮਾਨਸਾ, 12 ਜਨਵਰੀ (ਸਾਰਾ ਯਹਾਂ/ਵਿਨਾਇਕ ਸ਼ਰਮਾ)

ਸਥਾਨਕ ਐਸ.ਡੀ.ਕੇ.ਐਲ. ਡੀ.ਏ.ਵੀ ਪਬਲਿਕ ਸਕੂਲ ਮਾਨਸਾ ਵਿਖੇ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੇ ਮੌਕੇ ਤੇ ਸਕੂਲ ਦੇ ਵਿਹੜੇ ਵਿੱਚ ਗਿਆਰਵੀਂ ਅਤੇ ਬਾਹਰਵੀਂ ਜਮਾਤ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਵੱਲੋਂ ਇਹ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿੱਚ ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਜੀ ਦੀ ਅਗਵਾਈ ਹੇਠ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਅਗਨ ਦੀ ਪਰਿਕਰਮਾ ਕਰਕੇ ਲੋਹੜੀ ਮਨਾਈ ਗਈ।

              ਲੋਹੜੀ ਉੱਤਰੀ ਭਾਰਤ ਵਿੱਚ ਮਨਾਇਆ ਜਾਣ ਵਾਲਾ ਇੱਕ ਪ੍ਰਮੁੱਖ ਤਿਉਹਾਰ ਹੈ, ਜੋ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ। ਇਸ ਨੂੰ ਕਿਸਾਨਾਂ ਦਾ ਨਵਾਂ ਸਾਲ ਵੀ ਕਿਹਾ ਜਾਂਦਾ ਹੈ। 

        ਇਸ ਤੋਂ ਇਲਾਵਾ ਦੱਖਣੀ ਭਾਰਤ ਵਿੱਚ ਵੀ ਮਕਰ ਸੰਕ੍ਰਾਂਤੀ ਵਾਂਗ ਪੋਂਗਲ ਦਾ ਤਿਉਹਾਰ ਮਨਾਇਆ ਜਾਂਦਾ ਹੈ, ਜੋ ਵਾਢੀ ਦਾ ਤਿਉਹਾਰ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਹ ਤਿਉਹਾਰ ਭੈਣਾਂ ਅਤੇ ਧੀਆਂ ਦੀ ਰੱਖਿਆ ਅਤੇ ਤੰਦਰੁਸਤੀ ਲਈ ਵੀ ਮਨਾਇਆ ਜਾਂਦਾ ਹੈ।

          ਇਸ ਤਿਉਹਾਰ ਨੂੰ ਮਨਾਉਣ ਦਾ ਮਕਸਦ ਸਾਨੂੰ ਆਪਣੇ ਸੱਭਿਆਚਾਰ ਨਾਲ ਜੋੜੀ ਰੱਖਣਾ ਹੈ।ਇਸ ਮੌਕੇ ਮੂੰਗਫਲੀ ਅਤੇ ਰੇਵੜੀਆਂ ਵੰਡੀਆਂ ਗਈਆਂ।

          ਅੰਤ ਵਿੱਚ ਪ੍ਰਿੰਸੀਪਲ ਨੇ ਸਾਰਿਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀ ਵਧਾਈ ਦਿੱਤੀ।

NO COMMENTS