*–ਡੀ ਏ ਵੀ ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਹੋਏ ਭਾਸ਼ਣ ਮੁਕਾਬਲੇ*

0
24

ਮਾਨਸਾ 16 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ) :- ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਅੱਜ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।       ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਜਿਵੇਂ ਚੰਗੀਆਂ ਆਦਤਾਂ, ਧਰਤੀ ਬਚਾਓ, ਪੌਦਿਆਂ ਦੀ ਮਹੱਤਤਾ ਸਬੰਧੀ ਆਪਣੇ-ਆਪਣੇ ਵਿਚਾਰ ਪ੍ਰਗਟਾਏ। ਇਸ ਮੁਕਾਬਲੇ ਵਿੱਚ ਅੰਗਰੇਜ਼ੀ ਅਧਿਆਪਕ ਅਰੁਣ ਅਰੋੜਾ ਨੇ ਜੱਜ ਦੀ ਭੁਮਿਕਾ ਨਿਭਾਈ।      ਇਸ ਮੌਕੇ ਸਕੂਲ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਕਿਹਾ ਕਿ ਇਸ ਤਰ੍ਹਾਂ ਦੇ ਮੁਕਾਬਲਿਆਂ ਨਾਲ ਵਿਦਿਆਰਥੀਆਂ ਦੀ ਝਿਜਕ ਦੂਰ ਹੁੰਦੀ ਹੈ ਅਤੇ ਆਤਮ-ਵਿਸ਼ਵਾਸ ਵੱਧਦਾ ਹੈ। ਇਸ ਤੋਂ ਇਲਾਵਾ ਸ਼ਬਦਾਵਲੀ ਦੇ ਨਾਲ-ਨਾਲ ਵਾਰਤਾਲਾਪ ਦਾ ਵੀ ਵਿਕਾਸ ਹੁੰਦਾ ਹੈ। ਇਸ ਨਾਲ ਵਿਦਿਆਰਥੀਆਂ ਦੇ ਸੰਚਾਰ ਕੌਸ਼ਲ ਵਿੱਚ ਵੀ ਸੁਧਾਰ ਆਉਂਦਾ ਹੈ। ਪ੍ਰਿੰਸੀਪਲ ਨੇ ਇਨ੍ਹਾਂ ਮੁਕਾਬਲਿਆਂ ਦੀ ਵਿਦਿਆਰਥੀ ਜੀਵਨ ਵਿੱਚ ਮਹੱਤਤਾ ਬਾਰੇ ਵੀ ਦੱਸਿਆ।      ਮੁਕਾਬਲੇ ਵਿੱਚ ਪਹਿਲੇ, ਦੂਜੇ ਅਤੇ ਤੀਜੇ ਸਥਾਨ ਉਪਰ ਆਉਣ ਵਾਲੇ ਵਿਦਿਆਰਥੀਆਂ ਦੀ ਪ੍ਰਿੰਸੀਪਲ ਨੇ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਸਮਰਿਤੀ ਚਿੰਨ ਦੇ ਕੇ ਸਨਮਾਨਿਤ ਕੀਤਾ।

NO COMMENTS