*-ਡੀ ਏ ਵੀ ਪਬਲਿਕ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤੀਯੋਗਿਤਾ ਕਰਵਾਈ ਗਈ*

0
13

ਮਾਨਸਾ 14 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ):  ਵਿਦਿਆਰਥੀਆਂ ਦਾ ਬਹੁਮੁਖੀ ਵਿਕਾਸ ਕਰਨ ਲਈ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਗਤੀਵਿਧੀਆਂ ਕਰਵਾਉਣਾ ਵੀ ਬਹੁਤ ਲਾਜਮੀ ਹੈ ਅਤੇ ਡੀ ਏ ਵੀ ਸਕੂਲ ਵਿਖੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵੱਲ ਖਾਸ ਧਿਆਨ ਦਿੱਤਾ ਜਾਂਦਾ ਹੈ।      ਅੱਜ ਐਸ ਡੀ ਕੇ ਐਲ ਡੀ ਏ ਵੀ ਪਬਲਿਕ ਸਕੂਲ ਮਾਨਸਾ ਵਿਖੇ ਐਲ ਕੇ ਜੀ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਦੀ ਰਚਨਾਤਮਕ ਡਰਾਇੰਗ ਪ੍ਰਤੀਯੋਗਿਤਾ ਕਰਵਾਈ ਗਈ ਜਿਸ ਵਿੱਚ ਵਿਦਿਆਰਥੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ।      ਐਲ ਕੇ ਜੀ ਦੇ ਵਿਦਿਆਰਥੀਆਂ ਨੇ ਪੈਨਸਿਲ ਅਤੇ ਭਿੰਨ-ਭਿੰਨ ਤਰ੍ਹਾਂ ਦੇ ਰੰਗਾਂ ਦਾ ਇਸਤੇਮਾਲ ਕਰਦੇ ਹੋਏ ਦਰੱਖਤ, ਸੂਰਜ, ਗਾਜਰ, ਚਟਾਈ ਅਤੇ ਗੁਬਾਰੇ ਆਦਿ ਦੇ ਚਿੱਤਰ ਬਣਾਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਅਤੇ ਯੂ.ਕੇ.ਜੀ ਦੇ ਵਿਦਿਆਰਥੀਆਂ ਨੇ ਭਿੰਨ-ਭਿੰਨ ਪ੍ਰਕਾਰ ਦੇ ਦ੍ਰਿਸ਼ ਜਿਵੇਂ ਜਨਮ-ਦਿਨ, ਪ੍ਰਕਿਰਤੀ, ਬਾਰਿਸ਼ ਅਤੇ ਪਾਰਕ ਦੇ ਦ੍ਰਿਸ਼ ਬਣਾਕੇ ਆਪਣੇ ਹੁਨਰ ਦਾ ਪ੍ਰਗਟਾਵਾ ਕੀਤਾ।         ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਇਸ ਮੌਕੇ ਬੱਚਿਆਂ ਦਾ ਹੌਂਸਲਾ ਵਧਾਇਆ ਅਤੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਚਿੱਤਰਕਲਾ ਸਬੰਧੀ ਅਹਿਮ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ।

NO COMMENTS