*–ਡੀ ਏ ਵੀ ਪਬਲਿਕ ਸਕੂਲ ਵਿਚ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ*

0
24

*ਮਾਨਸਾ ਅਗਸਤ 09 (ਸਾਰਾ ਯਹਾਂ/ ਮੁੱਖ ਸੰਪਾਦਕ ) :  ਡੀਏਵੀ ਪਬਲਿਕ ਸਕੂਲ ਮਾਨਸਾ ਵਿੱਚ ਐਲ ਕੇ ਜੀ ਅਤੇ ਯੂਕੇਜੀ ਦੇ ਵਿਦਿਆਰਥੀਆਂ ਦੀ ਰੱਖੜੀ ਬਣਾਉਣ ਦੀ ਪ੍ਰਤੀਯੋਗਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿਚ ਬੱਚਿਆਂ ਨੇ ਵਧ-ਚੜ੍ਹ ਕੇ ਹਿੱਸਾ ਲਿਆ। ਉਹਨਾਂ ਨੇ ਆਪਣੇ ਛੋਟੇ ਛੋਟੇ ਹੱਥਾਂ ਨਾਲ ਸੋਹਣੀ ਸੋਹਣੀ ਰੱਖੜੀ ਬਣਾਈ। ਪ੍ਰਿੰਸੀਪਲ ਸ੍ਰੀ ਵਿਨੋਦ ਰਾਣਾ ਜੀ ਨੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਰਕਸ਼ਾ ਬੰਧਨ ਭਾਈ ਭੈਣ ਦਾ ਤਿਉਹਾਰ ਹੈ। ਇਸ ਨੂੰ ਰੱਖੜੀ ਦਾ ਤਿਉਹਾਰ ਵੀ ਕਿਹਾ ਜਾਂਦਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਨੂੰ ਰੱਖੜੀ ਬੰਨਦੀਆਂ ਹਨ ਅਤੇ ਭਰਾ ਉਹਨਾਂ ਦੀ ਰੱਖਿਆ ਦਾ ਵਚਨ ਦਿੰਦੇ ਹਨ ਅਤੇ ਉਨ੍ਹਾਂ ਨੂੰ ਉਪਹਾਰ ਵੀ ਦਿੰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਮਹੀਨਾ ਪਹਿਲਾਂ ਤੋਂ ਹੀ ਬਜ਼ਾਰ ਵਿੱਚ ਰੱਖੜੀਆਂ ਦੀ ਵਿਕਰੀ ਸ਼ੁਰੂ ਹੋ ਜਾਂਦੀ ਹੈ ਰਖੜੀ ਦਾ ਇਹ ਤਿਉਹਾਰ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਮਨਾਇਆ ਜਾਂਦਾ ਹੈ। ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਜੀ ਨੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਦਾ ਉਤਸ਼ਾਹ ਵਧਾਉਂਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ

NO COMMENTS