
ਮਾਨਸਾ 30 ਅਕਤੂਬਰ (ਸਾਰਾ ਯਹਾਂ/ਵਿਨਾਇਕ ਸ਼ਰਮਾ): ਸਥਾਨਕ ਐਸ ਡੀ ਕੇ ਐਲ ਡੀ ਏ ਵੀ ਪਬਲਿਕ ਸਕੂਲ, ਮਾਨਸਾ ਦੀ ਅੱਠਵੀਂ ਜਮਾਤ ਦੀ ਵਿਦਿਆਰਥਣ ਸਾਕਸ਼ੀ ਨੇ ਪੰਜਾਬ ਸਕੂਲ ਗੇਮਜ਼ ਦੌਰਾਨ ਫੈਂਸਿੰਗ ਖੇਡ ਵਿੱਚ ਤੀਜਾ ਸਥਾਨ ਹਾਸਲ ਕਰਕੇ ਆਪਣੇ ਸਕੂਲ, ਮਾਤਾ-ਪਿਤਾ ਅਤੇ ਜਿਲੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਵਿਦਿਆਰਥਣ ਫੈਂਸਿੰਗ ਵਿੱਚ ਫਤਿਹਗੜ੍ਹ ਸਾਹਿਬ ਵਿਖੇ ਹੋਏ ਖੇਡਾਂ ਵਤਨ ਪੰਜਾਬ ਦੀਆਂ ਅਤੇ ਤਲਵਾਰਬਾਜ਼ੀ ਸੰਗਠਨ ਸਟੇਟ ਵਿੱਚ ਵੀ ਆਪਣਾ ਲੋਹਾ ਮਨਵਾ ਚੁੱਕੀ ਹੈ, ਜੋ ਮਾਨਸਾ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸਾਕਸ਼ੀ ਫੈਂਸਿੰਗ ਮੁਕਾਬਲੇ ਵਿੱਚ ਕੀਰਤੀਮਾਨ ਸਥਾਪਿਤ ਕਰ ਰਹੀ ਹੈ। ਉਹ ਖੇਡਾਂ ਦੇ ਨਾਲ-ਨਾਲ ਪੜ੍ਹਾਈ ਵਿੱਚ ਵੀ ਕਾਫ਼ੀ ਹੁਸ਼ਿਆਰ ਹੈ। ਸਾਕਸ਼ੀ ਦਾ ਸੁਪਨਾ ਅੰਤਰ-ਰਾਸ਼ਟਰੀ ਪੱਧਰ ਦਾ ਖਿਡਾਰੀ ਬਣਨਾ ਹੈ। ਪ੍ਰਧਾਨਾਚਾਰਿਆਂ ਸ਼੍ਰੀ ਵਿਨੋਦ ਰਾਣਾ ਜੀ ਨੇ ਵਿਦਿਆਰਥਣ ਅਤੇ ਉਸਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਇਸੇ ਤਰ੍ਹਾਂ ਮਿਹਨਤ ਕਰਦੇ ਹੋਏ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ
