ਮਾਨਸਾ 12,ਨਵੰਬਰ (ਸਾਰਾ ਯਹਾਂ/ਜੋਨੀ ਜਿੰਦਲ) :ਸਥਾਨਕ ਸ਼ਹਿਰ ਦੇ ਡੀ.ਏ.ਵੀ. ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਸਾਇਕਲ ਰੇਸ ਅਤੇ ਰੈਬਿਟ ਰੇਸ ਮੁਕਾਬਲੇ ਕਰਵਾਏ ਗਏ ਇਸ ਮੌਕੇ ਤੇਪ੍ਰਿੰਸੀਪਲ ਡੀ.ਏ.ਵੀ. ਸਕੂਲ ਸ਼੍ਰੀ ਵਿਨੋਦ ਰਾਣਾ ਨੇ ਦੱਸਿਆ ਕਿ ਬਾਲ ਦਿਵਸ ਦੇ ਮੱਦੇਨਜ਼ਰ ਐਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤ ਦੇ ਵਿਦਿਆਰਥੀਆਂ ਦੇ ਮੁਕਾਬਲੇ ਕਰਵਾਏ ਗਏ ਹਨ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਛੋਟੇ—ਛੋਟੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਅਤੇ ਮੁਕਾਬਲੇ ਦਾ ਆਨੰਦ ਮਾਣਿਆ। ਇਸ ਮੌਕੇ ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਨੇ ਬੱਚਿਆਂ ਨੂੰ ਬਾਲ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।ਇਸ ਉਪਰੰਤ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਮੂਹ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ।ਉਨ੍ਹਾਂ ਇਸ ਮੁਕਾਬਲੇ ਨੂੰ ਕਰਵਾਉਣ ਲਈ ਅਧਿਆਪਕ ਕਰਮਜੀਤ ਸ਼ਰਮਾ, ਪੁਨੀਤਾ ਰਾਣੀ ਅਤੇ ਸੀਮਾ ਰਾਣੀ ਦੀ ਸਰਾਹਨਾ ਕੀਤੀ।