*ਡੀ.ਏ.ਵੀ. ਸਕੂਲ ਵਿਖੇ ਬਾਲ ਦੁਰਵਿਵਹਾਰ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ*

0
10

25 ਅਕਤੂਬਰ (ਸਾਰਾ ਯਹਾਂ/ਵਿਨਾਇਕ ਸ਼ਰਮਾ) ਡੀ.ਏ.ਵੀ. ਸਕੂਲ ਵਿਖੇ ਬਾਲ ਦੁਰਵਿਵਹਾਰ ਸਬੰਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਥਾਣਾ ਸਿਟੀ 1 ਦੇ ਸੀਨੀਅਰ ਕਾਂਸਟੇਬਲ ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਉਹ ਹਰ ਸਮੇਂ ਸੁਚੇਤ ਰਹਿਣ। ਬੱਚਿਆਂ ਨੂੰ ਗੁੱਡ ਟੱਚ ਅਤੇ ਬੈਡ ਟੱਚ ਬਾਰੇ ਜਾਗਰੂਕ ਕੀਤਾ ਗਿਆ ਤਾਂ ਜ਼ੋ ਕੋਈ ਉਨ੍ਹਾਂ ਦਾ ਸੋਸ਼ਣ ਨਾ ਕਰ ਸਕੇ। ਸੈਮੀਨਾਰ ਦਾ ਉਦੇਸ਼ ਬੱਚਿਆਂ ਨੂੰ ਬਾਲ ਸ਼ੋਸ਼ਣ ਪ੍ਰਤੀ ਜਾਗਰੂਕ ਕਰਨਾ ਅਤੇ ਸਵੈ-ਸੁਰੱਖਿਆ ਬਾਰੇ ਜਾਣਕਾਰੀ ਦੇਣਾ ਸੀ। ਵਿਦਿਆਰਥੀਆਂ ਨੇ ਆਪਣੀ ਸੁਰੱਖਿਆ ਬਾਰੇ ਗਿਆਨ ਪ੍ਰਾਪਤ ਕੀਤਾ।”

ਸ਼੍ਰੀਮਤੀ ਕਿਰਨਪਾਲ ਕੌਰ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬੱਚਿਆਂ ਜੇ ਸਵਾਲਾਂ ਦੇ ਜਵਾਬ ਦਿੱਤੇ। ਸਕੂਲ ਦੇ ਪ੍ਰਿੰਸੀਪਲ ਸ. ਵਿਨੋਦ ਰਾਣਾ ਜੀ ਨੇ ਸੈਮੀਨਾਰ ਲਈ ਸਾਰਿਆਂ ਦਾ ਧੰਨਵਾਦ ਕੀਤਾ।

NO COMMENTS