*ਡੀ ਏ ਵੀ ਸਕੂਲ ਵਿੱਚ ਗ੍ਰੀਨ ਸੈਲੀਬ੍ਰੇਸ਼ਨ ਦਾ ਆਯੋਜਨ*

0
69

ਮਾਨਸਾ, 27 ਜੁਲਾਈ: (ਸਾਰਾ ਯਹਾਂ/ਵਿਨਾਇਕ ਸ਼ਰਮਾ)

ਅੱਜ ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਗਰੀਨ ਡੇਅ ਮਨਾਇਆ ਗਿਆ। ਜਿਸ ਵਿੱਚ ਸਕੂਲ ਦੇ ਤੀਜੀ ਅਤੇ ਚੌਥੀ ਜਮਾਤ ਦੇ ਵਿਦਿਆਰਥੀਆਂ ਨੇ ਪੌਦਿਆਂ ਦੀ ਮਹੱਤਤਾ ਸਬੰਧੀ ਫੈਂਸੀ ਡਰੈੱਸ ਮੁਕਾਬਲੇ ਅਤੇ ਰੋਲ ਪਲੇਅ ਵਿੱਚ ਭਾਗ ਲਿਆ। ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਹਰੇ ਰੰਗ ਦੀਆਂ ਵਸਤੂਆਂ ਦਿਖਾਈਆਂ ਗਈਆਂ। ਇਸ ਵਿੱਚ ਬੱਚਿਆਂ ਨੇ ਕੁਦਰਤ ਨਾਲ ਜੁੜੇ ਇਸ ਖੂਬਸੂਰਤ ਰੰਗ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਪੇਸ਼ ਕੀਤਾ। ਹਰੇ ਫਲ, ਸਬਜ਼ੀਆਂ ਆਦਿ ਦੀ ਪੁਸ਼ਾਕ ਵਿੱਚ ਸਜੇ ਬੱਚਿਆਂ ਨੇ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ।ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਨੇ ਹਰੇ ਰੰਗ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਹਰਾ ਰੰਗ ਸ਼ੁੱਧਤਾ, ਚੰਗਿਆਈ ਅਤੇ ਰੌਸ਼ਨੀ ਨੂੰ ਦਰਸਾਉਂਦਾ ਹੈ | ਹਰਾ ਜੀਵਨ, ਕੁਦਰਤ ਅਤੇ ਊਰਜਾ ਦੇ ਨਵੀਨੀਕਰਨ ਦਾ ਰੰਗ ਹੈ। ਉਨ੍ਹਾਂ ਬੱਚਿਆਂ ਨੂੰ ਸਾਵਣ ਦੀ ਹਰਿਆਲੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਵਾਤਾਵਰਨ, ਰੁੱਖਾਂ ਅਤੇ ਪੌਦਿਆਂ ਦੀ ਸੁਰੱਖਿਆ ਬਾਰੇ ਵੀ ਦੱਸਿਆ। ਪ੍ਰੋਗਰਾਮ ਦੇ ਅੰਤ ‘ਚ ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਨੇ ਬੱਚਿਆਂ ਨੂੰ ਸਰਟੀਫਿਕੇਟ ਦੇ ਕੇ ਅੱਗੇ ਤੋਂ ਵੀ ਅਜਿਹੇ ਮੁਕਾਬਲਿਆਂ ‘ਚ ਭਾਗ ਲੈਣ ਲਈ ਪ੍ਰੇਰਿਤ ਕੀਤਾ |

LEAVE A REPLY

Please enter your comment!
Please enter your name here