*ਡੀ.ਏ.ਵੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਦੇਣ ਲਈ ਇੱਕ ਮੌਕ ਡਰਿੱਲ ਦਾ ਆਯੋਜਨ*

0
43

ਪ੍ਰਿੰਸੀਪਲ ਸ਼੍ਰੀ ਵਿਨੋਦ ਰਾਣਾ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਡੀ.ਏ.ਵੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਫਾਇਰ ਸੇਫਟੀ ਸਬੰਧੀ ਜਾਣਕਾਰੀ ਦੇਣ ਲਈ ਇੱਕ ਮੌਕ ਡਰਿੱਲ ਦਾ ਆਯੋਜਨ ਕੀਤਾ ਗਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਅੱਗ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਵਿਦਿਆਰਥੀਆਂ ਨੂੰ ਮੌਖਿਕ ਜਾਣਕਾਰੀ ਦੇ ਨਾਲ-ਨਾਲ ਪ੍ਰੈਕਟੀਕਲ ਤਰੀਕਿਆਂ ਰਾਹੀਂ ਅੱਗ ਤੋਂ ਬਚਾਅ ਦੇ ਵੱਖ-ਵੱਖ ਤਰੀਕਿਆਂ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਅੱਗਾਂ ਅਤੇ ਇਨ੍ਹਾਂ ਨੂੰ ਰੋਕਣ ਲਈ ਵੱਖ-ਵੱਖ ਤਰ੍ਹਾਂ ਦੇ ਅੱਗ ਬੁਝਾਊ ਯੰਤਰਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਬੱਚਿਆਂ ਨੂੰ ਕਿਹਾ ਗਿਆ ਕਿ ਐਮਰਜੈਂਸੀ ਦੀ ਸੂਰਤ ਵਿੱਚ ਫਾਇਰ ਬਿ੍ਗੇਡ ਦੇ ਹੈਲਪਲਾਈਨ ਨੰਬਰ ‘ਤੇ ਫ਼ੋਨ ਕਰਕੇ ਜਾਣਕਾਰੀ ਦਿੱਤੀ ਜਾਵੇ ।ਪਿ੍ੰਸੀਪਲ ਸ੍ਰੀ ਵਿਨੋਦ ਰਾਣਾ ਨੇ ਕਿਹਾ ਕਿ ਅੱਗ ਬੁਝਾਉਣ ਦੀ ਸਹੀ ਜਾਣਕਾਰੀ ਲੈ ਕੇ ਹੋਣ ਵਾਲੇ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ |

NO COMMENTS