
ਮਾਨਸਾ, 02 ਦਸੰਬਰ (ਸਾਰਾ ਯਹਾ / ਅਮਨ ਮਹਿਤਾ) : ਕੋਰੋਨਾ ਨਾਲ ਪੀੜਤ ਵਿਅਕਤੀਆਂ ਦਾ ਸਮੇਂ ਸਿਰ ਪਤਾ ਲਗਾਉਣ ਲਈ ਜ਼ਿਲ੍ਹੇ ਅੰਦਰ ਕੋਰੋਨਾ ਦੀ ਚੱਲ ਰਹੀ ਸੈਂਪÇਲੰਗ ਦੀ ਲੜੀ ਤਹਿਤ ਅੱਜ ਸਿਹਤ ਵਿਭਾਗ ਦੀ ਟੀਮ ਵੱਲੋਂ ਬੁਢਲਾਡਾ ਦੇ ਡੀ.ਏ.ਵੀ. ਸੀਨੀਅਰ ਸੈਕੰਡਰੀ ਸਕੂਲ ਦੇ ਸਟਾਫ਼ ਦੀ ਕੋਰੋਨਾ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਮੈਡੀਕਲ ਕਮਿਸ਼ਨਰ-ਕਮ-ਜ਼ਿਲ੍ਹਾ ਇੰਚਾਰਜ ਸੈਂਪÇਲੰਗ ਟੀਮ ਡਾ. ਰਣਜੀਤ ਰਾਏ ਨੇ ਦੱਸਿਆ ਕਿ ਇਸ ਮੌਕੇ 155 ਵਿਅਕਤੀਆਂ ਦੇ ਕੋਰੋਨਾ ਸੈਂਪਲ ਇਕੱਤਰ ਕੀਤੇ ਗਏ। ਉਨ੍ਹਾਂ ਦੱਸਿਆ ਕਿ ਸੈਂਪÇਲੰਗ ਦੌਰਾਨ ਸਕੂਲ ਪ੍ਰਬੰਧਕਾਂ ਵੱਲੋਂ ਭਰਪੂਰ ਸਹਿਯੋਗ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਸਟਾਫ਼ ਨੂੰ ਦੱਸਿਆ ਗਿਆ ਕਿ ਜਦੋਂ ਤੱਕ ਕੋਰੋਨਾ ਦਾ ਵੈਕਸੀਨ ਨਹੀਂ ਆ ਜਾਂਦਾ, ਉਦੋਂ ਤੱਕ ਸਿਹਤ ਸਾਵਧਾਨੀਆਂ ਦੀ ਵਰਤੋਂ ਕਰਕੇ ਅਸੀਂ ਇਸ ਵਾਇਰਸ ਦਾ ਮੁਕਾਬਲਾ ਕਰ ਸਕਦੇ ਹਾਂ। ਉਨ੍ਹਾਂ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਮਾਸਕ ਲਗਾ ਕੇ ਰੱਖਣਾ ਚਾਹੀਦਾ ਹੈ, ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਨਿਰਧਾਰਿਤ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਆਪਣੇ ਹੱਥਾਂ ਨੂੰ ਬਾਰ-ਬਾਰ ਸਾਬਣ ਜਾਂ ਸੈਨੇਟਾਇਜ਼ਰ ਨਾਲ ਸਾਫ਼ ਰੱਖਣਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਡੀ.ਏ.ਵੀ. ਸਕੂਲ ਬੁਢਲਾਡਾ ਮਨਦੀਪ ਕੌਰ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ।
