*ਡੀ.ਪੀ.ਐੱਸ ਨੰਗਲ ਕਲਾਂ ਵਿੱਚ ਅਥਲੈਟਿਕਸ ਮੀਟ ਕਰਵਾਈ ਗਈ*

0
23

(ਸਾਰਾ ਯਹਾਂ/ ਬੀਰਬਲ ਧਾਲੀਵਾਲ)  : ਦਸ਼ਮੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਗਲ ਕਲਾਂ ਵਿੱਚ ਅਥਲੈਟਿਕਸ ਮੀਟ ਕਰਵਾਈ ਗਈ। ਜਿਸ ਵਿੱਚ ਵਿਦਿਆਰਥੀਆਂ ਨੇ ਬੜੇ ਹੀ ਉਤਸ਼ਾਹ ਨਾਲ ਭਾਗ ਲਿਆ। ਇਸ ਵਿੱਚ ਇੱਕ ਰੋਜ਼ਾ ਮੀਟ ਦੀ ਸ਼ੁਰੂਆਤ ਸਮੇਂ ਝੰਡਾ ਲਹਿਰਾਉਣ ਦੀ ਰਸਮ ਸਕੂਲ ਪ੍ਰਬੰਧਕ ਕਮੇਟੀ ਦੇ ਸਕੱਤਰ ਡਾ. ਜਸਵੀਰ ਸਿੰਘ ਜੀ ਨੇ ਕੀਤੀ ਅਤੇ ਵਿਦਿਆਰਥੀਆਂ ਵੱਲੋਂ ਮਾਰਚ ਪਾਸਟ ਕੀਤਾ ਗਿਆ। ਵਿਦਿਆਰਥੀਆਂ ਨੂੰ ਕ੍ਰਮਵਾਰ ਹਿਮਾ ਦਾਸ, ਅਬਦੁਲ ਖਾਲ਼ਿਕ, ਪੀ.ਟੀ. ਊਸ਼ਾ ਅਤੇ ਮਿਲਖਾ ਸਿੰਘ ਚਾਰ ਹਾਊਸਾਂ ਵਿੱਚ ਵੰਡਿਆ ਗਿਆ। ਅੱਗੇ ਇਹਨਾਂ ਨੂੰ ਸੀਨੀਅਰ ਗਰੁੱਪ, ਜੂਨੀਅਰ ਗਰੁੱਪ ਅਤੇ ਸਬ-ਜੂਨੀਅਰ ਗਰੁੱਪਾਂ ਵਿੱਚ ਵੰਡਿਆ ਗਿਆ। ਵਿਦਿਆਰਥੀਆਂ ਨੇ ਵੱਖ-ਵੱਖ ਇਵੈਂਟਾਂ ਵਿੱਚ ਭਾਗ ਲੈਂਦੇ ਹੋਏ ਕ੍ਰਮਵਾਰ ਸਥਾਨ ਹਾਸਿਲ ਕੀਤੇ।

100 ਮੀਟਰ ਰੇਸ- ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਸਵਰਨ ਸਿੰਘ, ਦੂਜਾ ਸਥਾਨ ਅਕਾਸ਼ਦੀਪ ਸਿੰਘ ਅਤੇ ਤੀਜਾ ਸਥਾਨ ਮਹਿਕਦੀਪ ਸਿੰਘ ਨੇ ਪ੍ਰਾਪਤ ਕੀਤਾ।

ਜੂਨੀਅਰ ਵਰਗ ਵਿੱਚ ਪਹਿਲ ਪਹਿਲਾ ਸਥਾਨ ਅਨਮੋਲਪ੍ਰੀਤ ਸਿੰਘ, ਦੂਜਾ ਸਥਾਨ ਪ੍ਰੀਤ ਸਿੰਘ ਅਤੇ ਤੀਜਾ ਸਥਾਨ ਸੁਖਵੀਰ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਨਵਜੋਤ ਕੌਰ, ਦੂਜਾ ਸਥਾਨ ਪ੍ਰਭਜੋਤ ਕੌਰ ਅਤੇ ਤੀਜਾ ਸਥਾਨ ਗੁਰਵੀਰ ਕੌਰ ਨੇ ਪ੍ਰਾਪਤ ਕੀਤਾ।

ਸਬ-ਜੂਨੀਅਰ ਵਰਗ ਵਿੱਚ ਪਹਿਲਾ ਸਥਾਨ ਸਲਮਾਨ ਗੋਰੀਆ, ਦੂਜਾ ਸਥਾਨ ਤਰਨਵੀਰ ਸਿੰਘ ਅਤੇ ਤੀਜਾ ਸਥਾਨ ਸਤਰਾਜ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਪ੍ਰਭਜੋਤ ਕੌਰ, ਦੂਜਾ ਸਥਾਨ ਅਗਮਜੋਤ ਕੌਰ ਅਤੇ ਤੀਜਾ ਸਥਾਨ ਨਵਜੋਤ ਕੌਰ ਨੇ ਪ੍ਰਾਪਤ ਕੀਤਾ।

200 ਮੀਟਰ ਰੇਸ- ਸੀਨੀਅਰ ਵਰਗ ਵਿੱਚ ਪਹਿਲਾ ਸਥਾਨ ਸਵਰਨ ਸਿੰਘ, ਦੂਜਾ ਸਥਾਨ ਅੰਮ੍ਰਿਤ ਸਿੰਘ ਅਤੇ ਤੀਜਾ ਸਥਾਨ ਸੁਖਮਨੀ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਕੋਮਲਪ੍ਰੀਤ ਕੌਰ, ਦੂਜਾ ਸਥਾਨ ਹਰਪ੍ਰੀਤ ਕੌਰ ਅਤੇ ਤੀਜਾ ਸਥਾਨ ਖੁਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ।

ਜੂਨੀਅਰ ਵਰਗ ਵਿੱਚ ਲੜਕਿਆਂ ਨੇ ਪਹਿਲਾ ਸਥਾਨ ਸੁਖਵੀਰ ਸਿੰਘ, ਦੂਜਾ ਸਥਾਨ ਪ੍ਰੀਤ ਸਿੰਘ ਅਤੇ ਤੀਜਾ ਸਥਾਨ ਰਵਿੰਦਰ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਪ੍ਰਭਜੋਤ ਕੌਰ, ਦੂਜਾ ਸਥਾਨ ਗੁਰਵੀਰ ਕੌਰ ਅਤੇ ਤੀਜਾ ਸਥਾਨ ਹਰਕਮਲ ਕੌਰ ਨੇ ਪ੍ਰਾਪਤ ਕੀਤਾ।

ਸਬ-ਜੂਨੀਅਰ ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਤਰਨਪ੍ਰੀਤ ਸਿੰਘ, ਦੂਜਾ ਸਥਾਨ ਸੁਖਨੂਰ ਸਿੰਘ ਅਤੇ ਤੀਜਾ ਸਥਾਨ ਸਲਮਾਨ ਗੋਰੀਆ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਭਜੋਤ ਕੌਰ, ਦੂਜਾ ਸਥਾਨ ਵੀਰਇੰਦਰ ਕੌਰ ਅਤੇ ਤੀਜਾ ਸਥਾਨ ਰਣਜੋਤ ਕੌਰ ਨੇ ਪ੍ਰਾਪਤ ਕੀਤਾ।

400 ਮੀਟਰ ਰੇਸ – ਲੜਕਿਆਂ ਦੇ ਸੀਨੀਅਰ ਵਰਗ ਵਿੱਚੋਂ ਗੁਰਦੀਪ ਸਿੰਘ ਨੇ ਪਹਿਲਾ ਸਥਾਨ, ਦੂਜਾ ਸਥਾਨ ਅਕਾਸ਼ਦੀਪ ਸਿੰਘ ਅਤੇ ਤੀਜਾ ਸਥਾਨ ਜਗਸੀਰ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚੋਂ ਪਹਿਲਾ ਸਥਾਨ ਕਮਲਪ੍ਰੀਤ ਕੌਰ, ਦੂਜਾ ਸਥਾਨ ਸੁਭਦੀਪ ਕੌਰ, ਅਤੇ ਤੀਜਾ ਸਥਾਨ ਖੁਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ।

ਜੂਨੀਅਰ ਵਰਗ ਦੇ ਲੜਕਿਆਂ ਦੇ ਵਰਗ ਵਿੱਚੋਂ ਪਹਿਲਾ ਸਥਾਨ ਸੁਖਵੀਰ ਸਿੰਘ, ਦੂਜਾ ਸਥਾਨ  ਹਰਮਨ ਸਿੰਘ ਅਤੇ ਤੀਜਾ ਸਥਾਨ ਹਰਜੋਤ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਨਵਜੋਤ ਕੌਰ, ਦੂਜਾ ਸਥਾਨ ਪ੍ਰਨੀਤ ਕੌਰ ਅਤੇ ਤੀਜਾ ਸਥਾਨ ਹਰਮਨਦੀਪ ਕੌਰ ਨੇ ਪ੍ਰਾਪਤ ਕੀਤਾ।

ਸਬ-ਜੂਨੀਅਰ ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਤਰਨਵੀਰ ਸਿੰਘ, ਦੂਜਾ ਸਥਾਨ ਸਲਮਾਨ ਗੋਰੀਆ ਅਤੇ ਤੀਜਾ ਸਥਾਨ ਦਕਸ਼ ਸ਼ਰਮਾ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚ ਪਹਿਲਾ ਸਥਾਨ ਵੀਰਇੰਦਰ ਕੌਰ, ਦੂਜਾ ਸਥਾਨ ਰਵਜੋਤ ਕੌਰ ਅਤੇ ਤੀਜਾ ਸਥਾਨ ਪ੍ਰਭਜੋਤ ਕੌਰ ਨੇ ਪ੍ਰਾਪਤ ਕੀਤਾ।

800 ਮੀਟਰ ਰੇਸ- ਸੀਨੀਅਰ ਵਰਗ ਦੇ ਲੜਕਿਆਂ ਵਿੱਚੋਂ ਅੰਮ੍ਰਿਤਪਾਲ ਸਿੰਘ ਨੇ ਪਹਿਲਾ ਸਥਾਨ, ਦੂਜਾ ਸਥਾਨ ਗੁਰਦੀਪ ਸਿੰਘ ਅਤੇ ਤੀਜਾ ਸਥਾਨ ਅਕਾਸ਼ਦੀਪ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚੋਂ ਪਹਿਲਾ ਸਥਾਨ ਕਮਲਪ੍ਰੀਤ ਕੌਰ, ਦੂਜਾ ਸਥਾਨ ਸੁਭਦੀਪ ਕੌਰ ਅਤੇ ਤੀਜਾ ਸਥਾਨ ਅਰਮਾਨਪ੍ਰੀਤ ਕੌਰ ਨੇ ਪ੍ਰਾਪਤ ਕੀਤਾ।

ਜੂਨੀਅਰ ਵਰਗ ਦੇ ਲੜਕਿਆਂ ਵਿੱਚੋਂ ਪਹਿਲਾ ਸਥਾਨ ਵਰਿੰਦਰ ਸਿੰਘ, ਦੂਜਾ ਸਥਾਨ ਸੁਖਵੀਰ ਸਿੰਘ ਅਤੇ ਤੀਜਾ ਸਥਾਨ ਪ੍ਰੀਤ ਸਿੰਘ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚੋਂ ਪਹਿਲਾ ਸਥਾਨ ਨਵਜੋਤ ਕੌਰ, ਦੂਜਾ ਸਥਾਨ ਸੁਭਪ੍ਰੀਤ ਕੌਰ ਅਤੇ ਤੀਜਾ ਸਥਾਨ ਗੁਰਵੀਰ ਕੌਰ ਨੇ ਪ੍ਰਾਪਤ ਕੀਤਾ।

ਸਬ ਜੂਨੀਅਰ ਵਰਗ ਦੇ ਲੜਕਿਆਂ ਵਿੱਚੋਂ ਪਹਿਲਾ ਸਥਾਨ ਤਰਨਵੀਰ ਸਿੰਘ, ਦੂਜਾ ਸਥਾਨ ਸਰਤਾਜ ਸਿੰਘ ਅਤੇ ਤੀਜਾ ਸਥਾਨ ਦਕਸ਼ ਸ਼ਰਮਾ ਨੇ ਪ੍ਰਾਪਤ ਕੀਤਾ। ਲੜਕੀਆਂ ਦੇ ਵਰਗ ਵਿੱਚੋਂ ਰਵੀਜੋਤ ਕੌਰ ਨੇ ਪਹਿਲਾ ਸਥਾਨ, ਦੂਜਾ ਸਥਾਨ ਵੀਰਇੰਦਰ ਕੌਰ ਅਤੇ ਤੀਜਾ ਸਥਾਨ ਇੰਦਰਜੀਤ ਕੌਰ ਨੇ ਪ੍ਰਾਪਤ ਕੀਤਾ।

 ਉਪਰੋਕਤ ਤੇਂ ਇਲਾਵਾ 1500 ਮੀਟਰ ਰੇਸ, ਲੰਬੀ ਛਾਲ, ਉੱਚੀ ਛਾਲ, ਗੋਲਾ ਸੁੱਟਣਾ, ਰਿਲੇਅ ਰੇਸ ਅਤੇ ਰੱਸਾ-ਕਸ਼ੀ ਆਦਿ ਖੇਡਾਂ ਕਰਵਾਈਆਂ ਗਈਆਂ। ਇਸ ਸਮੇਂ ਵਿਦਿਆਰਥੀਆਂ ਵੱਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਡੀ.ਪੀ. ਰਾਜਦੀਪ ਸਿੰਘ ਅਤੇ ਕੁਲਵੰਤ ਸਿੰਘ ਅਤੇ ਸਾਰੇ ਸਟਾਫ਼ ਨੇ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ। ਇਸੇ ਮੌਕੇ ਸਕੂਲ ਸਟਾਫ਼ ਤੋਂ ਇਲਾਵਾ ਕਮੇਟੀ ਮੈਂਬਰ ਸ੍ਰ. ਅਜੈਬ ਸਿੰਘ, ਸ੍ਰੀ ਰੋਸ਼ਨ ਲਾਲ, ਪ੍ਰਿਤਪਾਲ ਸਿੰਘ,ਸੱਤਪਾਲ ਗੋਇਲ ਅਤੇ ਸਕੂਲ ਦੇ ਐੱਮ.ਡੀ. ਜੈਪ੍ਰੀਤ ਸਿੰਘ ਹਾਜ਼ਰ ਸਨ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ਸ੍ਰ. ਸੇਵਕ ਸਿੰਘ ਜੀ ਨੇ ਖੇਡਾਂ ਦੀ ਮਹੱਤਤਾ ਬਾਰੇ ਦੱਸਦਿਆਂ ਸਮੁੱਚੇ ਸਟਾਫ਼ ਅਤੇ ਕਮੇਟੀ ਮੈਂਬਰਾ ਦਾ ਧੰਨਵਾਦ ਕੀਤਾ।

NO COMMENTS