*ਡੀ.ਸੀ. ਅਤੇ ਐਸ.ਐਸ.ਪੀ. ਨੇ ਬੱਛੋਆਣਾ ਅਤੇ ਗੁੜੱਦੀ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ*

0
105

ਮਾਨਸਾ, 07 ਨਵੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਵੱਲੋਂ ਲਗਾਤਾਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਜਿੱਥੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ, ਉਥੇ ਹੀ ਬੀਤੇ ਕੱਲ ਪਿੰਡ ਬੱਛੋਆਣਾ ਅਤੇ ਗੁੜੱਦੀ ਵਿਖੇ ਪਰਾਲੀ ਨੂੰ ਲਗਾਈ ਅੱਗ ਨੂੰ ਮੌਕੇ ’ਤੇ ਜਾ ਕੇ ਬੁਝਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਡੀ.ਐਸ.ਪੀ. ਸ਼੍ਰੀ ਬੂਟਾ ਸਿੰਘ ਅਤੇ ਡੀ.ਐਸ.ਪੀ. ਸ਼੍ਰੀ ਪੁਸ਼ਪਿੰਦਰ ਸਿੰਘ ਵੀ ਮੌਜੂਦ ਸਨ।
ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬੁਢਲਾਡਾ ਹਲਕੇ ਦੇ ਹੋਰ ਵੀ ਪਿੰਡਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਈ ਥਾਵਾਂ ’ਤੇ ਪਰਾਲੀ ਨੂੰ ਅੱਗ ਲਗਾਉਣ ਦੀ ਤਿਆਰੀ ਚੱਲ ਰਹੀ ਸੀ ਪਰ ਮੌਕੇ ’ਤੇ ਪਹੁੰਚ ਕੇ ਕਿਸਾਨਾਂ ਨੂੰ ਸਮਝਾਇਆ ਗਿਆ ਕਿ ਉਹ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿੱਚ ਹੀ ਵਾਹੁਣ ਜਾਂ ਗੰਢਾ ਬਣਾਉਣ ਨੂੰ ਤਰਜੀਹ ਦੇਣ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸ਼ਨ ਵੱਲੋਂ ਕਿਸਾਨਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਧੁਨਿਕ ਸੰਦਾਂ ਦੇ ਉਪਯੋਗ ਰਾਹੀਂ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੁਰੱਖਿਆ ਕਰਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਖੁਦ ਵੀ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਮਿਲਣੀਆਂ ਦੌਰਾਨ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਰਾਹੀਂ ਸਬਸਿਡੀ ’ਤੇ ਖੇਤੀ ਮਸ਼ੀਨਰੀ ਵੀ ਦਿੱਤੀ ਗਈ ਹੈ, ਤਾਂ ਜੋ ਪਰਾਲੀ ਨੂੰ ਖੇਤ ਵਿੱਚ ਹੀ ਵਾਹਿਆ ਜਾ ਸਕੇ।
ਐਸ.ਐਸ.ਪੀ. ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਤਾਰ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਪਰਾਲੀ ਜਾਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ। ਜਿਨ੍ਹਾਂ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਕੀਤਾ ਜਾ ਰਿਹਾ ਹੈ, ਉਨ੍ਹਾਂ ਖਿਲਾਫ਼ ਕਾਨੂੰਨੀ ਕਾਰਵਾਈ ਹੋਂਦ  ਵਿੱਚ ਲਿਆਂਦੀ ਜਾ ਰਹੀ ਹੈ। 

LEAVE A REPLY

Please enter your comment!
Please enter your name here