ਮਾਨਸਾ, 18 ਸਤੰਬਰ(ਸਾਰਾ ਯਹਾ, ਬਲਜੀਤ ਸ਼ਰਮਾ):ਡਿਪਟੀ ਕਮਿਸ਼ਨਰ ਦਫ਼ਤਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਤਾਇਨਾਤ ਸਟਾਫ਼ ਦੇ ਬੀਤੇ ਦਿਨੀਂ ਕੋਰੋਨਾ ਵਾਇਰਸ ਸਬੰਧੀ ਟੈਸਟ ਪ੍ਰਾਪਤ ਕੀਤੇ ਜਾਣ ਤੋਂ ਬਾਅਦ 14 ਕਰਮਚਾਰੀਆਂ ਦੇ ਟੈਸਟ ਪਾਜ਼ੀਟਿਵ ਪਾਏ ਗਏ ਹਨ ਅਤੇ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਅਹਿਤਿਆਤ ਵਜੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਾਪਤ ਡੀ.ਸੀ ਦਫ਼ਤਰ ਨੂੰ ਸੈਨੇਟਾਈਜੇਸ਼ਨ ਪ੍ਰਕਿਰਿਆ ਹਿੱਤ 22 ਸਤੰਬਰ ਦਿਨ ਮੰਗਲਵਾਰ ਤੱਕ ਬੰਦ ਕੀਤਾ ਜਾ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ 18 ਸਤੰਬਰ ਬਾਅਦ ਦੁਪਹਿਰ ਤੋਂ 22 ਸਤੰਬਰ ਤੱਕ ਡੀ ਸੀ ਦਫ਼ਤਰ ਨਾਲ ਸਬੰਧਤ ਵਿਭਾਗਾਂ ਵਿੱਚ ਪਬਲਿਕ ਡੀਲਿੰਗ ਮੁਕੰਮਲ ਤੌਰ ‘ਤੇ ਬੰਦ ਰਹੇਗੀ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਨਗਰ ਕੌਂਸਲ ਵੱਲੋਂ ਅੱਜ ਬਾਅਦ ਦੁਪਹਿਰ ਤੋਂ ਹੀ ਪ੍ਰਬੰਧਕੀ ਕੰਪਲੈਕਸ ਦੀਆਂ ਸਮੂਹ ਮੰਜ਼ਿਲਾਂ ‘ਤੇ ਦਵਾਈ ਦਾ ਛਿੜਕਾਅ ਆਰੰਭ ਕਰਵਾ ਦਿੱਤਾ ਗਿਆ।